ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਟੀ. ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ 016-ਅੰਮ੍ਰਿਤਸਰ ਪੱਛਮੀ ਦੇ ਵੋਟਰਾਂ ਲਈ ਵੋਟ ਮਸ਼ੀਨ ਪ੍ਰਭਾਕਰ ਹਾਈ ਸਕੂਲ, ਸਵੇਰਾ ਪਬਲਿਕ ਸਕੂਲ, ਸੇਟ.ਜੇਵੀਅਰ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ ਛੇਹਰਟਾ ਵਿਖੇ ਲਗਾ ਕੇ ਦੱਸਿਆ ਗਿਆ ਕਿ ਵੋਟਰ ਵੋਟ ਮਸ਼ੀਨ ਦੀ ਵਰਤੋਂ ਕਿਸ ਤਰੀਕੇ ਨਾਲ ਕੀਤੀ ਜਾ ਸਕਦੀ ਹੈ।ਖਾਸਕਰ ਉਹ ਵੋਟਰ ਜੋ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਸਵੀਪ ਟੀਮ ਨੇ ਦੱਸਿਆ ਕਿ ਇਹ ਕੈਂਪ ਲਗਾਉਣ ਦਾ ਮਕਸਦ ਇਹ ਹੀ ਸੀ ਕਿ ਵੋਟ ਪਾਉਦੇ ਸਮੇਂ ਵੋਟਰ ਨੂੰ ਵੋਟ ਮਸ਼ੀਨ ਦੀ ਪੂਰੀ ਜਾਣਕਾਰੀ ਹੋਵੇ ਤਾਂ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਸਹੀ ਤਰੀਕੇ ਨਾਲ ਕਰ ਸਕਣ।
ਇਸ ਮੋਕੇ ਸਕੂਲ ਦੇ ਮੈਂਬਰ ਅਤੇ ਇਲਾਕੇ ਦੇ ਮੋਹਤਬਾਰ ਵੀ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …