ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ
ਯਾਤਰਾ ਲਈ ਸ਼ਰਧਾਲੂਆਂ ਦਾ ਜਥਾ ਭੇਜਣ ਸਬੰਧੀ ਪ੍ਰਕਿਰਿਆ ਆਰੰਭ ਦਿੱਤੀ ਹੈ।ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 4 ਜਥੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਂਦੇ ਹਨ, ਜਿਨ੍ਹਾਂ ਵਿਚ ਖਾਲਸਾ ਸਾਜਨਾ ਦਿਹਾੜਾ ਵੀ ਸ਼ਾਮਲ ਹੈ।ਇਸ ਸਬੰਧ ‘ਚ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਅਪ੍ਰੈਲ 2022 ਨੂੰ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ।ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਹੋਣਗੇ, ਜਦਕਿ ਜਥਾ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ 31 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਜਮ੍ਹਾਂ ਕਰਵਾਉਣ।ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਦੇ ਚਾਹਵਾਨ ਸ਼ਰਧਾਲੂ 31 ਦਸੰਬਰ ਤੋਂ ਪਹਿਲਾਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪ੍ਰਕਿਰਿਆ ਸਬੰਧੀ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media