ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਲੌਂਗੋਵਾਲ ਵਿਖੇ ਪ੍ਰਿੰਸੀਪਲ ਕਰਮਜੀਤ ਕੌਰ
ਦੀ ਅਗਵਾਈ ਹੇਠ ਭੁਗੋਲ ਵਿਸ਼ੇ ਨਾਲ ਸੰਬੰਧਿਤ ਪ੍ਰਸ਼ੋਨਤਰੀ ਮੁਕਾਬਲੇ ਕਰਵਾਏ ਗਏ।ਮੁਕਾਬਲੇ ਦੇ ਇੰਚਾਰਜ਼ ਵਿਸ਼ਾ ਅਧਿਆਪਕ ਲੈਕਚਰਾਰ ਗੁਰਪ੍ਰੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਭੁਗੋਲ ਵਿਸ਼ੇ ਸੰਬੰਧੀ ਵਿਦਿਆਰਥੀਆਂ ਦੇ ਗਿਆਨ ਵਿਚ ਵਾਧੇ ਲਈ ਕਰਵਾਏ ਗਏ।ਇਸ ਮੁਕਾਬਲੇ ਵਿੱਚ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਨਾਲ ਸੰਬੰਧਿਤ ਵਿਦਿਆਰਥਣਾਂ ਨੇ ਭਾਗ ਲਿਆ।ਬਾਰਵ੍ਹੀ ਸ਼੍ਰੇਣੀ ਦੀਆਂ ਵਿਦਿਆਰਥਣਾਂ ਹਰਪ੍ਰੀਤ ਕੌਰ, ਪ੍ਰੀਤੀ ਰਾਣੀ ਅਤੇ ਖ਼ੁਸ਼ਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਅੱਵਲ ਸਥਾਨ ਪ੍ਰਾਪਤ ਕੀਤੇ ਹਨ।ਜੇਤੂ ਵਿਦਿਆਰਥਣਾਂ ਦਾ ਪਿ੍ੰਸੀਪਲ ਕਰਮਜੀਤ ਕੌਰ, ਮੈਡਮ ਗੁਰਪ੍ਰੀਤ ਕੌਰ ਅਤੇ ਅਧਿਆਪਕਾਂ ਨੇ ਸਨਮਾਨ ਕੀਤਾ।
ਜ਼ਿਕਰਯੋਗ ਹੈ ਕਿ ਭੁਗੋਲ ਲੈਕਚਰਾਰ ਮੈਡਮ ਗੁਰਪ੍ਰੀਤ ਕੌਰ ਧਾਲੀਵਾਲ ਵਲੋਂ ਵਿਦਿਆਰਥਣਾਂ ਦੇ ਉਜ਼ਵਲ ਭਵਿੱਖ ਲਈ ਵਾਧੂ ਕਲਾਸਾਂ ਵੀ ਲਾਈਆਂ ਜਾਂਦੀਆਂ ਹਨ।ਸਕੂਲ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਨੇ ਲੈਕਚਰਾਰ ਗੁਰਪ੍ਰੀਤ ਕੌਰ ਧਾਲੀਵਾਲ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media