ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਝੂਠੇ ਵਾਅਦਿਆਂ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ
ਅਰਵਿੰਦ ਕੇਜਰੀਵਾਲ ਦੀਆਂ ਝੂਠੀਆਂ ਗਰੰਟੀਆਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਪਰ ਸੂਬੇ ਦੇ ਲੋਕ ਚੰਨੀ ਅਤੇ ਕੇਜਰੀਵਾਲ ਦੇ ਵਾਅਦਿਆਂ ਦਾ ਭਰੋਸਾ ਨਹੀਂ ਕਰਦੇ`ਇਹ ਵਿਚਾਰ ਅੱਜ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਚੀਮਾ ਮੰਡੀ ਵਿਖੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ।ਬਲਦੇਵ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ 95 ਪ੍ਰਤੀਸ਼ਤ ਮੰਡੀਆਂ ਦਾ ਨਿਰਮਾਣ ਕੀਤਾ ਸੜਕਾਂ ਤੇ ਨਹਿਰਾਂ ਦਾ ਜਾਲ ਵਿਛਾਇਆ, ਪੰਜਾਬ ਦੇ ਜਿਮੀਦਾਰਾਂ ਤੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫ ਕੀਤੇ ਆਟਾ-ਦਾਲ ਸਕੀਮ ਜਾਰੀ ਕੀਤੀ ਗਈ।ਕਾਂਗਰਸ ਦੀ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ।
ਇਸ ਮੌਕੇ ਬੂਟਾ ਸਿੰਘ ਸਰਕਲ ਪ੍ਰਧਾਨ, ਦਰਸ਼ਨ ਸਿੰਘ ਲਾਡੀ ਐਮ.ਸੀ, ਮਿੱਠਾ ਸਿੰਘ ਮਾਨ, ਨਾਰੰਗ ਸਿੰਘ ਮੌੜ, ਗੁਲਜ਼ਾਰ ਸਿੰਘ ਨੰਬਰਦਾਰ, ਮਲਕੀਤ ਸਿੰਘ, ਗੁਰਦੀਪ ਸਿੰਘ ਯੂਥ ਆਗੂ, ਖੁਸ਼ਪਾਲ ਸਿੰਘ ਬੀਰ ਕਲਾਂ ਸਾਬਕਾ ਚੇਅਰਮੈਨ ਮਿਲਕ ਪਲਾਂਟ, ਐਡਵੋਕੇਟ ਹਰਪ੍ਰੀਤ ਸਿੰਘ ਹੰਝਰਾ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media