Saturday, April 20, 2024

ਕੈਂਸਰ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ 850 ਕਰੋੜ ਰੁਪਏ ਦੀ ਰਾਸ਼ੀ ਕੀਤੀ ਗਈ ਖਰਚ

ਪੰਜਾਬ ਵਿੱਚ ਨਹਂ ਹੈ ਓਮੀਕਰੋਨ ਦਾ ਕੋਈ ਕੇਸ – ਸੋਨੀ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਸੂਬੇ ਵਿਚ ਅਜੇ ਤੱਕ ਓਮੀਕਰੋਨ ਦਾ ਕੋਈ ਕੇਸ ਨਹੀਂ ਪਾਇਆ ਗਿਆ ਅਤੇ ਸਰਕਾਰ ਵਲੋਂ ਤੀਸਰੀ ਲਹਿਰ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਰਾਜ ਦੇ ਸਾਰੇ ਹਵਾਈ ਅੱਡਿਆਂ ਤੇ ਸਿਹਤ ਵਿਭਾਗ ਦੀਆਂ ਟੀਮਾਂ ਆਉਣ ਵਾਲੇ ਯਾਤਰੂਆਂ ਦਾ ਟੈਸਟ ਕਰ ਰਹੀਆਂ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਜਿਨ੍ਹਾਂ ਕੋਲ ਸਿਹਤ ਵਿਭਾਗ ਦਾ ਚਾਰਜ਼ ਵੀ ਹੈ, ਨੇ ਅੱਜ ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਰਣਜੀਤ ਐਵੀਨਿਊ ਵਿਖੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਸਾਈਕਲ ਰੈਲੀ ਅਤੇ ਤਿੰਨ ਵੈਨਾਂ ਨੂੰ ਹਰੀ ਝੰਡੀ ਦੇਣ ਉਪਰੰਤ ਕੀਤਾ।
                ਸੋਨੀ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਸ਼ੂਗਰ ਰੋਗ, ਕੈਂਸਰ, ਬ੍ਰੇਨ ਸਟ੍ਰੋਕ, ਬਲੱਡ ਪ੍ਰੈਸ਼ਰ ਆਦਿ ਬੜੀ ਤੇਜੀ ਨਾਲ ਫੈਲ ਰਹੀਆਂ ਹਨ ਅਤੇ ਕਈ ਵਾਰ ਪੀੜ੍ਹਤ ਮਰੀਜਾਂ ਨੂੰ ਇਹ ਪਤਾ ਹੀ ਨਹੀਂ ਹੁੰਦਾ ਕਿ ਉਹ ਅਜਿਹੀ ਭਿਆਨਕ ਬਿਮਾਰੀ ਨਾਲ ਪੀੜ੍ਹਤ ਹਨ।ਉਨਾਂ ਕਿਹਾ ਕਿ ਇਨਾਂ ਬਿਮਾਰੀਆਂ ਤੋਂ ਦੂਰ ਰਹਿਣ ਵਾਸਤੇ ਸਾਨੂੰ ਆਪਣੀਆਂ ਖਾਣ ਪੀਣ ਦੀਆਂ ਆਦਤਾਂ ਵਿੱਚ ਬਦਲਾਅ, ਸ਼ਰਾਬ ਦੇ ਸੇਵਨ ਤੋਂ ਪ੍ਰਹੇਜ਼ ਅਤੇ ਸਰੀਰਿਕ ਤੰਦਰੁਸਤੀ ਬਾਰੇ ਜਾਗਰੂਕ ਕਰਵਾਉਣ ਵਾਸਤੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਨਾਂ ਬਿਮਾਰੀਆਂ ਦੇ ਸਬੰਧ ਵਿੱਚ 31 ਲੱਖ ਤੋਂ ਵੱਧ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ।ਜਿਨ੍ਹਾਂ ਵਿਚੋਂ 14.67 ਫੀਸਦੀ ਸ਼ੂਗਰ ਰੋਗ ਨਾਲ ਪੀੜ੍ਹਤ, 15.38 ਫੀਸਦੀ ਹਾਈਪਰਟੈਂਸ਼ਨ ਅਤੇ 0.35 ਫੀਸਦੀ ਕੈਂਸਰ ਵਰਗੀਆਂ ਬਿਮਾਰੀਆਂ ਨਾਲ ਪੀੜ੍ਹਤ ਹਨ।
                ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵਸਨੀਕ ਕੈਂਸਰ ਦੇ ਮਰੀਜਾਂ ਲਈ ਸਰਕਾਰ ਵਲੋਂ 850 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਹਰੇਕ ਕੈਂਸਰ ਪੀੜ੍ਹਤ ਮਰੀਜ ਦਾ ਮੁੱਖ ਮੰਤਰੀ ਰੀਲੀਫ਼ ਫੰਡ ਤਹਿਤ 1.50 ਲੱਖ ਰੁਪਏ ਤੱਕ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਅੰਮਿ੍ਰਤਸਰ ਜਿਲ੍ਹੇ ਵਿੱਚ 120 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਬਣ ਕੇ ਤਿਆਰ ਹੋ ਗਿਆ ਹੈ ਅਤੇ ਇਹ ਹਸਪਤਾਲ ਜਲਦ ਹੀ ਕਾਰਜ਼ਸ਼ੀਲ ਹੋ ਜਾਵੇਗਾ। ਉਨਾਂ ਦੱਸਿਆ ਕਿ 45 ਕਰੋੜ ਰੁਪਏ ਦੀ ਲਾਗਤ ਨਾਲ ਟਰਸ਼ਰੀ ਕੈਂਸਰ ਕੇਅਰ ਸੈਂਟਰ ਫਾਜਿਲਕਾ ਦੀ ਵੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਇਹ ਹਸਪਤਾਲ ਵੀ ਜਲਦ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ ਰਾਜ ਦੇ ਤਿੰਨੇ ਮੈਡੀਕਲ ਕਾਜ ਅਤੇ ਹਸਪਤਾਲਾਂ ਵਿਖੇ ਕੈਂਸਰ ਦੇ ਇਲਾਜ ਲਈ ਸਟੇਟ ਆਫ਼ ਆਰਟ ਉਪਰਕਨ ਮੁਹੱਈਆ ਕਰਵਾਏ ਗਏ ਹਨ।
                  ਸੋਨੀ ਨੇ ਦੱਸਿਆ ਕਿ ਸੂਬੇ ਭਰ ਵਿੱਚ 2 ਕਰੋੜ 35 ਲੱਖ ਲੋਕਾਂ ਵਲੋਂ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈ ਲਈ ਗਈ ਹੈ ਅਤੇ 36 ਫੀਸਦੀ ਤੋਂ ਜਿਆਦਾ ਲੋਕਾਂ ਨੇ ਕਰੋਨਾ ਦੀ ਦੂਸਰੀ ਡੋਜ ਵੀ ਲੈ ਲਈ ਹੈ।ਸੋਨੀ ਨੇ ਸਾਈਕਲ ਰੈਲੀ ਦੌਰਾਨ ਹਾਜ਼ਰ ਬੱਚਿਆਂ ਨੂੰ ਕਿਹਾ ਕਿ ਉਹ ਜੰਕ ਫੂਡ ਤੋਂ ਬਚਣ ਅਤੇ ਸਰੀਰਿਕ ਕਸਰਤ ਵੱਲ ਜ਼ਿਆਦਾ ਧਿਆਨ ਦੇ ਤਾਂ ਹੀ ਉਹ ਇਨਾਂ ਬਿਮਾਰੀਆਂ ਤੋਂ ਬਚੇ ਰਹਿ ਸਕਦੇ ਹਨ। ਉਨਾਂ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਹੁਣ ਛੋਟੇ ਬੱਚੇ ਵੀ ਇਨਾਂ ਗੈਰ ਸੰਚਾਰੀ ਬਿਮਾਰੀਆਂ ਦੇ ਗਿ੍ਰਫਤ ਵਿੱਚ ਆ ਰਹੇ ਹਨ।ਜਿਸ ਦਾ ਮੁੱਖ ਕਾਰਨ ਬਾਹਰ ਦੀਆਂ ਵਸਤੂਆਂ ਦਾ ਖਾਣਾ ਹੈ।
ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸੋਨੀ ਨੇ ਕਿਹਾ ਕਿ ਏ.ਐਨ.ਐਮ ਅਤੇ ਆਸ਼ਾ ਵਰਕਰਾਂ ਵਲੋਂ ਆਪਣੀ ਹੜਤਾਲ ਛੱਡ ਦੇਣੀ ਚਾਹੀਦੀ ਹੈ।ਸਰਕਾਰ ਵਲੋਂ ਵੀ ਇਨਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਉਨਾਂ ਦੀ ਮੁੱਖ ਮੰਤਰੀ ਨਾਲ ਗੱਲਬਾਤ ਵੀ ਹੋ ਚੁੱਕੀ ਹੈ।ਮੁਲਾਜ਼ਮਾਂ ਦੀ ਜਾਇਜ਼ ਮੰਗਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ।
                   ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਵਿਭਾਗ ਦੀ ਡਿਪਟੀ ਡਾਈਰੈਕਟਰ ਡਾ. ਨਿਸ਼ਾ ਸ਼ਾਹੀ ਨੇ ਦੱਸਿਆ ਕਿ ਸਾਈਕਲ ਰੈਲੀ ਦਾ ਮੁੱਖ ਮਕਸਦ ਬੱਚਿਆਂ ਨੂੰ ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਉਣਾ ਹੈ।ਉਨਾਂ ਦੱਸਿਆ ਕਿ ਆਪਣੇ ਖਾਣ-ਪੀਣ ਦੇ ਵਿਚ ਬਦਲਾਅ ਕਰਕੇ ਹੀ ਇਨਾਂ ਕਰੋਨਿਕ ਬਿਮਾਰੀਆਂ ਤੋਂ ਬੱਚ ਸਕਦੇ ਹਾਂ।ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੂੰਹ, ਸਤਨ ਅਤੇ ਬੱਚੇਦਾਨੀ ਦਾ ਕੈਂਸਰ ਪਹਿਲੀ ਫੇਜ਼ ਵਿੱਚ ਹੀ ਠੀਕ ਕੀਤਾ ਜਾ ਸਕਦਾ ਹੈ।ਉਨਾਂ ਦੱਸਿਆ ਕਿ ਸੂਬੇ ਵਿੱਚ ਬੱਚੇਦਾਨੀ ਦੇ ਕੈਂਸਰ ਸਬੰਧੀ ਨਵਾਂ ਪ੍ਰੋਜੈਕਟ ਵੀ ਸ਼ੁਰੂ ਕੀਤਾ ਗਿਆ ਹੈ।ਸਿਵਲ ਸਰਜਨ ਨੇ ਦੱਸਿਆ ਕਿ ਇਹ ਤਿੰਨੇ ਵੈਨਾਂ ਰਾਜ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਜਾਣਗੀਆਂ ਅਤੇ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕ ਕਰਨਗੀਆਂ।
                  ਇਸ ਮੌਕੇ ਚੇਅਰਮੈਨ ਧਰਮਵੀਰ ਸਰੀਨ, ਸੀਨੀਅਰ ਵਾਇਸ ਪ੍ਰਧਾਨ ਪੰਜਾਬ ਸਕੇਲ ਸਮਾਲ ਇੰਡਸਟਰੀ ਪਰਮਜੀਤ ਸਿੰਘ ਬੱਤਰਾ, ਡਾ. ਸੰਦੀਪ , ਡਾ. ਮਦਨ ਮੋਹਨ, ਸੰਜੀਵ ਆਨੰਦ, ਡਾ. ਰਾਜੂ ਚੌਹਾਨ, ਜਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਜਸਪ੍ਰੀਤ ਸ਼ਰਮਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਜੀਤ ਸਿੰਘ, ਡਾ. ਵਿਨੋਦ ਕੁੰਡਲ, ਡਾ. ਕੁਲਦੀਪ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਅਮਨਦੀਪ ਸਿੰਘ ਤੋਂ ਇਲਾਵਾ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …