Monday, February 23, 2026

ਕਿਸਾਨ ਦੀ ਆਮਦਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ’ਤੇ ਧਿਆਨ ਦੇਣਾ ਸਰਕਾਰ ਦਾ ਏਜੰਡਾ – ਨਵਜੋਤ ਸਿੱਧੂ

ਭਾਰਤ ਦੀ 34 ਦੇਸ਼ਾਂ ਦੇ ਨਾਲ ਹੋਵੇ ਕੁਨੈਕਟੀਵਿਟੀ, ਪਾਈਟੈਕਸ ਦੇ ਕਈ ਦੇਸ਼ਾਂ ‘ਚ ਵਿਸਥਾਰ ਦੀ ਲੋੜ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਈਟੈਕਸ ਦਾ ਵਿਸਥਾਰ ਪੰਜ ਜਾਂ 10 ਦੇਸ਼ਾਂ ਵਿਚ ਨਹੀਂ ਬਲਕਿ 34 ਦੇਸ਼ਾਂ ਵਿਚ ਹੋਣਾ ਚਾਹੀਦਾ ਹੈ।ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ 34 ਦੇਸ਼ਾਂ ਵਿਚ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਕੁਨੈਕਟੀਵਿਟੀ ਨੂੰ ਮਜ਼ਬੂਤ ਕਰੇ।ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਸ਼ਾਮੀ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਕੀਤੇ 15ਵੇਂ ਪਾਈਟੈਕਸ ਮੇਲੇ ਦਾ ਦੌਰਾਨ ਕਰਨ ਤੋਂ ਬਾਅਦ ਇਕੱਤਰ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
               ਉਨ੍ਹਾਂ ਅੰਮ੍ਰਿਤਸਰ-ਲਹੌਰ ਮਾਰਗ ’ਤੇ ਫਿਰ ਤੋਂ ਕਾਰੋਬਾਰ ਨੂੰ ਸ਼ੁਰੂ ਕੀਤੇ ਜਾਣ ਦੀ ਵਕਾਲਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਆਈ.ਸੀ.ਪੀ ’ਤੇ ਸਕੈਨਰ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ।ਇਹ ਕੇਂਦਰ ਦਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਦੇਸ਼ਾਂ ਵਿਚ ਕਾਰੋਬਾਰ ਨੂੰ ਪ੍ਰਫੁਲਿਤ ਕਰਨ ਲਈ ਆਪਸੀ ਤਾਲਮੇਲ ਨੂੰ ਵਧਾਉਣਾ ਜਰੂੂੀ ਹੈ। ਇਸ ਵਿਚ ਪਾਈਟੈਕਸ ਵਰਗੇ ਪ੍ਰੋਗਰਾਮ ਅਹਿਮ ਭੂਮਿਕਾ ਨਿਭਾਉਂਦੇ ਹਨ।
ਪੰਜਾਬ ਵਿਚ ਕਿਸਾਨ ਦੀ ਆਮਦਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਨੂੰ ਵਧਾਉਣ ਦਾ ਸਮਰਥਨ ਕਰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇਕਰ 34 ਦੇਸ਼ਾਂ ਵਿਚ ਆਪਸੀ ਸੰਪਰਕ ਵੱਧੇਗਾ ਤਾਂ ਰੁਜ਼ਗਾਰ ਦੇ ਮੌਕੇ ਵੀ ਵਧਣਗੇ।
                   ਕਿਸਾਨਾਂ ਨੂੰ ਰਵਾਇਤੀ ਫਸਲਾਂ ਛੱਡ ਕੇ ਦਾਲਾਂ ਅਤੇ ਹੋਰ ਪ੍ਰਕਾਰ ਦੀ ਖੇਤੀ ਦੀ ਸਲਾਹ ਦਿੰਦਿਆਂ ਸਿੱਧੂ ਨੇ ਕਿਹਾ ਕਿ ਕਿਸਾਨ ਜੇਕਰ ਫੂਡ ਪ੍ਰੋਸੈਸਿੰਗ ਦੇ ਵੱਲ੍ਹ ਵੱਧਦੇ ਹਨ ਤਾਂ ਉਨ੍ਹਾਂ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ।ਨਵਜੋਤ ਸਿੱਧੂ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਖੇਤਰ ਵਿਚ ਉਦਯੋਗਾਂ ਨੂੰ ਪ੍ਰਫੁਲਿਤ ਕੀਤੇ ਜਾਣ ਨਾਲ ਸਵੈਰੁਜ਼ਗਾਰ ਦੇ ਮੌਕੇ ਵੀ ਵਧਣਗੇ।
            ਇਸਤੋਂ ਪਹਿਲਾਂ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਚੇਅਰ ਆਰ.ਐਸ ਸਚਦੇਵਾ ਨੇ ਸਿੱਧੂ ਦਾ ਪਾਈਟੈਕਸ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੇ ਪੰਜਾਬ ਵਿਚ ਉਦਯੋਗਾਂ ਦੀ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਵੀ ਕੀਤੀ।
               ਇਸ ਮੌਕੇ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਦੇ ਸਥਾਨਕ ਪ੍ਰਬੰਧਕ ਜੈਦੀਪ ਸਿੰਘ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …