Wednesday, October 29, 2025
Breaking News

ਸਾਬਕਾ ਕੌਂਸਲਰ ਰੋਹਤਾਸ ਕੁਮਾਰ ਬੰਗਾਲੀ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਦੇ ਲੋਕ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਿਵੰਦ ਕੇਜਰੀਵਾਲ ਦੁਆਰਾ 2022 ਦੀਆਂ ਚੋਣਾਂ ਵਿੱਚ ਸੂਬੇ ਲਈ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਤੋਂ ਪ੍ਰਭਾਵਿਤ ਹੋ ਕੇ ਸੁਨਾਮ ਦੇ ਸਾਬਕਾ ਨਗਰ ਕੌਂਸਲਰ ਰੋਹਤਾਸ਼ ਕੁਮਾਰ ਬੰਗਾਲੀ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਰੋਹਤਾਸ਼ ਕੁਮਾਰ ਬੰਗਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਜਾ ਰਹੇ ਵਾਅਦੇ ਅਤੇ ਪਾਰਟੀ ਵੱਲੋਂ ਦਿੱਲੀ ਵਿੱਚ ਕਰਵਾਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਹ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਇਸ ਸਮੇਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਏਗਾ ਅਤੇ 2022 ਵਿੱਚ ਸਰਕਾਰ ਬਣਨ ‘ਤੇ ਜਿਹੜੀਆਂ ਗਾਰੰਟੀਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਉਹ ਪਹਿਲ ਦੇ ਆਧਾਰ ‘ਤੇ ਪੂਰੀਆਂ ਕਰਕੇ ਪੰਜਾਬ ਨੂੰ ਇਕ ਖੁਸ਼ਹਾਲ ਸੂਬਾ ਬਣਾਇਆ ਜਾਵੇਗਾ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …