ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਹਲਕੇ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਨੇ ਕਿਹਾ ਭਾਜਪਾ ਵਿੱਚ
ਸ਼ਾਮਿਲ ਹੋ ਰਹੇ ਨਾਮੀ ਆਗੂਆਂ ਕਰਕੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਯੁੰਕਤ ਅਕਾਲੀ ਦਲ ਨਾਲ ਸਮਝੌਤਾ ਹੁੰਦਾ ਦੇਖ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਬੌਖਲਾਹਟ ਵਿੱਚ ਹਨ।ਇਸ ਕਰਕੇ ਵਿਰੋਧੀ ਪਾਰਟੀਆਂ ਜਿਹੜੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਵਿਰੁੱਧ ਵਰਤੀ ਜਾ ਰਹੀ ਘਟੀਆ ਸ਼ਬਦਾਵਲੀ ਬਹੁਤ ਹੀ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆ ਵਾਲੇ ਜਾਣ ਬੁੱਝ ਕੇ ਕਿਸਾਨ ਅੰਦੋਲਨ ਨੂੰ ਹਵਾ ਦੇਣ ਦਾ ਕੰਮ ਕਰ ਰਹੇ ਹਨ, ਜਦੋਂ ਦੇਸ਼ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇਤਿੰਨ ਬਿੱਲ ਰੱਦ ਕਰ ਦਿੱਤੇ ਹਨ ਤੇ ਹੋਰ ਮਸਲੇ ਨੂੰ ਹੱਲ ਕਰਨ ਲਈ ਕਮੇਟੀ ਬਣਾਉਣ ਦੀ ਗੱਲ ਵੀ ਕਹੀ ਹੈ।੍ਧਾਨ ਮੰਤਰੀ ਨਰਿੰਦਰ ਮੋਦੀ ਜੋ ਵੱਡਾ ਦਿਲ ਦਿਖਾਇਆ ਹੈ, ਉਸ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਵੀ ਆਪਣਾ ਅੰਦੋਲਨ ਰੱਦ ਕਰਕੇ ਰਹਿੰਦੀਆਂ ਮੰਗਾਂ ਹੱਲ ਕਰਵਾਉਣ ਦੇ ਯਤਨ ਕਰਨੇ ਚਾਹੀਦੇ ਹਨ।ਭਾਜਪਾ ਆਗੂ ਨੇ ਕਿਹਾ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦਾ ਜੋ ਵੀ ਆਦੇਸ਼ ਹੋਵੇਗਾ ਉਹ ਉਸ ਨੂੰ ਹਲਕੇ ਦੀ ਜਨਤਾ, ਸਮੂਹ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਪ੍ਰਵਾਨ ਕਰਨਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media