ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਲੌਗੋਵਾਲ ਵਿਖੇ
ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ।ਵਾਰਡ ਨੰਬਰ 2 `ਚ ਕੌਂਸਲਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਵੋਟਾਂ ਲੈ ਕੇ ਕਿ ਕਿਸੇ ਸਿਆਸੀ ਪਾਰਟੀ ਦੇ ਆਗੂ ਨੇ ਸਾਰ ਨਹੀਂ ਲਈ।ਇਸ ਮੌਕੇ ਇਕੱਤਰ ਆਗੂਆਂ ਅਤੇ ਵਰਕਰਾਂ ਨੇ ਬਲਦੇਵ ਸਿੰਘ ਮਾਨ ਨੂੰ ਸਨਮਾਨਿਤ ਕੀਤਾ।ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਹੰਝਰਾ, ਸਰਪੰਚ ਸੁਖਵਿੰਦਰ ਸਿੰਘ, ਯੂਥ ਆਗੂ ਬੱਬੀ ਵੜੈਚ ਤੋਂ ਇਲਾਵਾ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media