ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) -ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ
ਪ੍ਰਾਇਮਰੀ ਵਿੰਗ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਮੋਢੀਆਂ ਵਿਚੋਂ ਪ੍ਰਮੁੱਖ ਸ਼ਖਸੀਅਤ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।ਮੁਕਾਬਲੇ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਭਾਈ ਵੀਰ ਸਿੰਘ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਰਚਨਾਵਾਂ ਤੋਂ ਜਾਣੂ ਕਰਵਾਉਣਾ ਸੀ।ਸਕੂਲ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੱਤੀ ਅਤੇ ਭਵਿੱਖ ਵਿੱਚ ਇਹੋ ਜਿਹੇ ਹੋਰ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਕਵਿਤਾ ਮੁਕਾਬਲੇ ਵਿੱਚ ਮਨਕੀਰਤ ਸਿੰਘ ਪੰਜਵੀਂ ਜੀ ਅਤੇ ਪਾਹੁਲ ਤੇਗ ਸਿੰਘ ਪੰਜਵੀਂ ਐਚ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਹਰਿਕੀਰਤ ਸਿੰਘ ਪੰਜਵੀਂ ਏ ਅਤੇ ਗੁਰਪ੍ਰੀਤ ਕੌਰ ਪੰਜਵੀ ਈ ਨੇ ਦੂਜਾ ਸਥਾਨ, ਜਸਕਰਨ ਸਿੰਘ ਪੰਜਵੀਂ ਸੀ ਅਤੇ ਅਮਰੀਕਨ ਕੌਰ ਪੰਜਵੀਂ ਡੀ ਨੇ ਤੀਸਰਾ ਸਥਾਨ ਜਦਕਿ ਪਰਨੀਤ ਕੌਰ ਪੰਜਵੀਂ-ਬੀ ਅਤੇ ਅਮਨਦੀਪ ਕੌਰ ਪੰਜਵੀਂ ਐਫ ਨੇ ਹੌਸਲਾ ਅਫਜਾਈ ਇਨਾਮ ਪ੍ਰਾਪਤ ਕੀਤਾ।ਮੁਕਾਬਲੇ ਵਿੱਚ ਜੱਜ ਦੀ ਭੁਮਿਕਾ ਸ਼੍ਰੀਮਤੀ ਨਵਦੀਪ ਕੌਰ ਅਤੇ ਸ਼੍ਰੀਮਤੀ ਕਿਰਨਜੋਤ ਕੌਰ ਨੇ ਨਿਭਾਈ ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media