ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਦੀ ਪਾਲਣਾ ਕਰਦੇ ਹੋਏ
ਆਮ ਲੋਕਾਂ ਵਿੱਚ ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਪਾਰ ਮੇਲੇ ਦੌਰਾਨ ਅਨੇਕਾਂ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਜਿਸਦਾ ਆਮ ਨਾਗਰਿਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।ਪਾਈਟੈਕਸ ਮੇਲੇ ਦੌਰਾਨ ਪੰਜ ਦਿਨਾਂ ਤੱਕ ਚੱਲੀ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਵਲੋਂ ਮਹਿੰਦੀ ਡਿਜ਼ਾਈਨ, ਪੋਸਟਰ ਮੇਕਿੰਗ, ਕੁਵਿਜ਼ ਮੁਕਾਬਲੇ, ਭੰਗੜੇ ਅਤੇ ਗਿੱਧੇ ਰਾਹੀਂ ਆਪਣੇ ਵੋਟ ਪਾਉਣ ਦੇ ਹੱਕ ਦਾ ਉਪਯੋਗ ਕਰਨ ਦਾ ਸੁਨੇਹਾ ਦਿੱਤਾ ਗਿਆ।ਇਸ ਮੇਲੇ ਦੌਰਾਨ ‘ਵੋਟ ਕਰ ਅੰਮ੍ਰਿਤਸਰ’ ਸਿਰਲੇਖ ਹੇਠ ਇੱਕ ਮਨਮੋਹਕ ਰੰਗੋਲੀ ਵੀ ਬਣਾਈ ਗਈ ਸੀ, ਜਿਸ ਨੇ ਆਮ ਲੋਕਾਂ ਨੂੰ ਬਹੁਤ ਆਕਰਸ਼ਿਤ ਕੀਤਾ।ਪ੍ਰਸ਼ਾਸਨ ਵਲੋਂ ਇਸ ਮੇਲੇ ਵਿੱੱਚ ਸੈਲਫ਼ੀ ਸਟੈਂਡ ਵੀ ਸਥਾਪਿਤ ਕੀਤਾ ਗਿਆ ਸੀ।ਜਿਥੇ ਬਹੁਤ ਸਾਰੇ ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਯਾਦਗਾਰੀ ਫ਼ੋਟੋਆਂ ਖਿੱਚਵਾਈਆਂ।
ਜਿਲ੍ਹਾ ਚੋਣ ਦਫ਼ਤਰ ਵਲੋਂ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ, ਤਾਂ ਜੋ ਆਮ ਲੋਕਾਂ ਨੂੰ ਇਸਦੀ ਕਾਰਜਪ੍ਰਣਾਲੀ ਬਾਰੇ ਪੂਰੀ ਜਾਣਕਾਰੀ ਦਿੱਤੀ ਜਾ ਸਕੇ। ਪੰਜ ਦਿਨਾਂ ਤੱਕ ਚੱਲੀ ਇਸ ਜਾਗਰੂਕਤਾ ਮੁਹਿੰਮ ਵਿੱਚ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ (ਜ) ਰੁਹੀ ਦੁੱਗ, ਏ.ਡੀ.ਸੀ.ਪੀ ਜੁਗਰਾਜ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸ) ਜੁਗਰਾਜ ਸਿੰਘ ਰੰਧਾਵਾ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐ.ਸ.) ਰਾਜੇਸ਼ ਸ਼ਰਮਾੇਵੀ ਕਈ ਉੱਘੀਆਂ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media