ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ
ਜੀ ਮਹਾਰਾਜ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਜਿਥੇ ਧਾਰਮਿਕ ਸਮਾਗਮਾਂ ਦੀ ਲੜ਼ੀ ਚੱਲ ਰਹੀ ਹੈ, ਉਥੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਹਿਰ ਦੇ ਵੱਖ ਵੱਖ ਗਲੀ ਮੁਹੱਲਿਆਂ ਅਤੇ ਬਜ਼ਾਰਾਂ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਸਮੇਤ ਸਰਧਾਲੂ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ।
ਸਥਾਨਕ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬਾਗੀ ਸਮੇਤ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਰਧਾਲੂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਸੇਵਕ ਸਿੰਘ, ਭਾਈ ਲਾਭ ਸਿੰਘ ਝੁੰਮਟ ਅਤੇ ਭਾਈ ਬਲਜੀਤ ਸਿੰਘ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਹੋਰ ਬਹੁਤ ਸਾਰੇ ਪ੍ਰਚਾਰਕਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਉਨਾਂ ਦੀ ਸ਼ਹੀਦੀ ’ਤੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਨਗਰ ਕੀਰਤਨ ਦੌਰਾਨ ਸਮੁੱਚੀਆਂ ਸੰਗਤਾਂ ਨੇ ਸਤਿਨਾਮੁ ਵਾਹਿਗੁਰੂ ਦਾ ਜਾਪ ਕੀਤਾ।ਭਾਈ ਮਨਵੀਰ ਸਿੰਘ ਮਸਤੂਆਣਾ ਸਾਹਿਬ ਦੇ ਗਤਕਾ ਪਾਰਟੀ ਵਲੋਂ ਗਤਕੇ ਦੇ ਜ਼ੌਹਰ ਦਿਖਾਏ ਗਏ।ਫੌਜੀ ਬੈਡ ਵਲੋਂ ਵੀ ਬਿਹਤਰੀਨ ਪ੍ਰਦਰਸ਼ਨ ਕੀਤਾ ਗਿਆ।
ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੈਪਟਨ ਭੁਪਿੰਦਰ ਸਿੰਘ ਪੂਨੀਆ, ਮੀਤ ਪ੍ਰਧਾਨ ਕੇਹਰ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਸੋਢੀ ਹੋਰਾਂ ਨੇ ਦੱਸਿਆ ਕਿ 6 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ ਅਤੇ 8 ਦਸੰਬਰ ਨੂੰ ਭੋਗ ਪੈਣ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਬਟਾਲਾ, ਭਾਈ ਬਲਜੀਤ ਸਿੰਘ ਅਤੇ ਬਾਬਾ ਬਲਜੀਤ ਸਿੰਘ ਫੱਕਰ ਦੇ ਜਥੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ।
ਇਸ ਮੌਕੇ ਜਸਵੰਤ ਸਿੰਘ ਖਹਿਰਾ, ਮਾਸਟਰ ਰਜਿੰਦਰ ਸਿੰਘ, ਜਸਵਿੰਦਰ ਸਿੰਘ ਖਿਲਰੀਆਂ, ਬਾਬਾ ਕੁਲਵੰਤ ਸਿੰਘ, ਜਗਰੂਪ ਸਿੰਘ ਸਿੱਧੂ, ਐਕਸੀਅਨ ਕੁਲਵੰਤ ਸਿੰਘ, ਮੇਹਰ ਸਿੰਘ ਲਿੱਦੜਾਂ, ਨਰਿੰਜਣ ਸਿੰਘ ਵਿਰਕ, ਅਮਰਜੀਤ ਸਿੰਘ ਕਾਂਝਲਾ, ਜਸਪਾਲ ਸਿੰਘ ਜੱਸ, ਮਹਿੰਦਰ ਸਿੰਘ, ਹਰਭਜਨ ਸਿੰਘ, ਜਸਦੇਵ ਸਿੰਘ, ਤਾਰਾ ਸਿੰਘ ਦੁੱਗਾਂ ਸਮੇਤ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਹੋਰ ਵੀ ਸਿੱਖ ਸੰਗਤਾਂ ਹਾਜ਼ਰ ਸਨ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media