ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸੰਗਰੂਰ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ
ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਸਰਕਾਰੀ ਹਾਈ ਸਕੂਲ ਖੇੜੀ ਵਿਖੇ ਇੱਕ ਪ੍ਰਭਾਵਸ਼ਾਲੀ ਤਰਕਸ਼ੀਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਵੇਲਾ ਵਿਹਾ ਚੁੱਕੀਆਂ ਰਸਮਾਂ ਤੇ ਰੂੜੀਵਾਦੀ ਵਿਚਾਰਾਂ ਦੀ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਗਿਆਨਕ ਸੋਚ ਕਿਸੇ ਵੀ ਵਰਤਾਰੇ ਦੀ ਸੱਚਾਈ ਤੱਕ ਪਹੁੰਚਣ ਲਈ ਇਕ ਵਿਧੀ ਹੈ।ਵਿਗਿਆਨਕ ਸੋਚ ਦੇ ਧਾਰਨੀ ਬਣਨ ਲਈ ਜਾਨਣ ਦੀ ਇੱਛਾ ਹੋਣੀ ਚਾਹੀਦੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਹਿੰਮਤ, ਈਮਾਨਦਾਰੀ, ਲਗਨ ਲਗਾਤਾਰਤਾ ਤੇ ਵਿਗਿਆਨਕ ਸੋਚ ਅਪਨਾਉਣ ਦਾ ਭਾਵਪੂਰਨ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਕਿਸੇ ਅਖੌਤੀ ਸਿਆਣੇ ਕੋਲ ਕੋਈ ਗੈਬੀ ਸ਼ਕਤੀ ਨਹੀ, ਇਥੇ ਚਮਤਕਾਰ ਨਹੀਂ ਘਟਨਾਵਾਂ ਵਾਪਰਦੀਆਂ ਹਨ, ਉਨਾਂ ਦੇ ਕਾਰਨ ਜਾਨਣਾ ਹੀ ਤਰਕਸ਼ੀਲਤਾ ਹੈ।ਤਰਕਸ਼ੀਲ ਆਗੂ ਚਰਨ ਕਮਲ ਸਿੰਘ ਤੇ ਸਕੂਲ ਦੇ ਸੀਨੀਅਰ ਅਧਿਆਪਕ ਜਗਦੇਵ ਵਰਮਾ ਨੇ ਵੀ ਵਿਦਿਆਰਥੀਆਂ ਨੂੰ ਵਿਗਿਆਨਕ ਦ੍ਰਿਸ਼ਟੀ ਅਪਨਾਉਣ ਤੇ ਇਸ ਨੂੰ ਵਿਕਸਤ ਕਰਨ ਦਾ ਸੱਦਾ ਦਿੱਤਾ।ਉਨਾਂ ਤਰਕਸ਼ੀਲ ਸੁਸਾਇਟੀ ਵਲੋਂ 9 ਜਨਵਰੀ ਨੂੰ ਕਰਵਾਈ ਜਾ ਰਹੀ ਚੇਤਨਾ ਪਰਖ ਪ੍ਰੀਖਿਆ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਸਮੇਂ ਸਕੂਲ ਦੇ ਮੁੱਖ ਅਧਿਆਪਕ ਸਪਰਨ ਸਿੰਗਲਾ ਨੇ ਵੀ ਵਿਦਿਆਰਥੀਆਂ ਨੂੰ ਤਰਕਸ਼ੀਲ ਵਿਚਾਰ ਅਪਨਾਉਣ ਦਾ ਸੁਨੇਹਾ ਦਿੱਤਾ।ਉਨਾਂ ਵਿਦਿਆਰਥੀਆਂ ਨੂੰ ਤਰਕਸ਼ੀਲ ਵਿਚਾਰਾਂ ਨਾਲ ਰੂਬਰੂ ਕਰਵਾਉਣ ਲਈ ਸਮੁੱਚੀ ਟੀਮ ਦਾ ਧੰਨਵਾਦ ਵੀ ਕੀਤਾ।
ਪ੍ਰੋਗਰਾਮ ਵਿੱਚ ਵੀਨਾ ਰਾਣੀ, ਰਣਜੀਤ ਕੌਰ, ਜਗਦੇਵ, ਜਸਪਰੀਤ ਸਿੰਘ, ਸੁਖਵੀਰ ਸਿੰਘ, ਪੁਸ਼ਪਿੰਦਰ ਰਤਨ ਆਦਿ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਸਟੇਜ ਦੀ ਜਿੰਮੇਵਾਰੀ ਜਗਦੇਵ ਵਰਮਾ ਨੇ ਬਾਖੂਬੀ ਨਿਭਾਈ ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media