Thursday, October 15, 2026

ਖਾਲਸਾ ਕਾਲਜ ਨਰਸਿੰਗ ਵਲੋਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਦਿਆਰਥੀਆ ਵਲੋਂ ਡੇਂਗੂ ਪ੍ਰਕੋਪ ਦੇ ਚੱਲਦਿਆਂ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਮੈਟੇਲਾਈਟ ਹਸਪਤਾਲ ਰਣਜੀਤ ਐਵੀਨਿਊ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ।ਕਾਲਜ ਅਸਿਸਟੈਟ ਪ੍ਰੋਫੈਸਰ ਕਮਲਪ੍ਰੀਤ ਕੌਰ ਵੱਲੋਂ ਦਿੱਤੀਆਂ ਹਦਾਇਤਾਂ’ਤੇ ਚੱਲਦਿਆਂ ਵਿਦਿਆਰਥੀਆਂ ਨੇ ਡੇਂਗੂ ਫੈਲਣ ਤੋਂ ਰੋਕਣ ਅਤੇ ਬਚਾਅ ਸਬੰਧੀ ਸਰਲ ਅਤੇ ਆਕਰਸ਼ਿਕ ਪੋਸਟਰ ਤਿਆਰ ਕੀਤੇ ਗਏ।ਵਿਦਿਆਰਥੀਆਂ ਵੱਲੋਂ ਡੇਂਗੂ ਜਾਗਰੂਕਤਾ ਸਬੰਧੀ ਬਹੁਤ ਹੀ ਸਰਲ ਤਰੀਕੇ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਸਵਾਲ ਜਵਾਬ ਕੀਤੇ ਗਏ।
                      ਇਸ ਮੌਕੇ ਮੈਡੀਕਲ ਅਫਸਰ, ਡਾ. ਕੁਲਦੀਪ ਕੌਰ, ਡਾ. ਤਾਨੀਆ, ਡਾ. ਜੈਸਮੀਨ ਅਤੇ ਡਾ. ਸੰਜੀਵ ਨੇ ਉਚੇਚੇ ਤੌਰ ’ਤੇ ਹਿੱਸਾ ਲਿਆ ਅਤੇ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆ ਦੀ ਇਸ ਉਪਰਾਲੇ ਲਈ ਸ਼ਲਾਘਾ ਕੀਤੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …