Thursday, April 10, 2025
Breaking News

ਪੰਜਾਬ ਦੇ ਮੁੱਖ ਮੰਤਰੀ ਨੇ ਜਾਣੀਆਂ ਦਰਮਿਆਨੇ ਤੇ ਛੋਟੇ ਕਿਸਾਨਾਂ ਦੀਆਂ ਸਮੱਸਿਆਵਾਂ

ਸਰਹੱਦੀ ਖੇਤਰ ਦੇ ਪਿੰਡ ਕੁਹਾਲੀ ਦਾ ਕੀਤਾ ਦੌਰਾ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ ਨੇੜੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੁਹਾਲੀ ਦਾ ਦੌਰਾ ਕੀਤਾ।ਉਨ੍ਹਾਂ ਇਥੇ ਇਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦਾ ਸਾਗ ਦਾ ਆਨੰਦ ਲਿਆ।
                   ਇਸ ਦੌਰਾਨ ਉਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲਈ ਕਿ ਕਿਵੇਂ 15 ਏਕੜ ਜ਼ਮੀਨ ਵਾਲੇ ਕਿਸਾਨ ਵੀ ਸਖਤ ਮਿਹਨਤ ਦੇ ਬਾਵਜ਼ੂਦ ਨਿੱਜੀ ਲੋੜਾਂ ਦੀ ਪੂਰਤੀ ਲਈ ਸੰਘਰਸ ਕਰ ਰਹੇ ਹਨ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਰਿਵਾਰਾਂ ਦਾ ਜ਼ਮੀਨਾਂ ‘ਤੇ ਕਬਜਾ ਘਟਦਾ ਜਾ ਰਿਹਾ ਹੈ ਅਤੇ ਖੇਤੀ ਖਰਚੇ ਵੱਧਦੇ ਜਾ ਰਹੇ ਹਨ। ਉਨ੍ਹਾਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਝੋਨੇ ਦੀ ਪਰਾਲੀ ਦੇ ਵਧੀਆ ਅਤੇ ਪ੍ਰਭਾਵਸਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਬਾਰੇ ਵੀ ਕਿਸਾਨਾਂ ਦੇ ਸੁਝਾਅ ਲਏ।ਮੁੱਖ ਮੰਤਰੀ ਨੇ ਵਿਆਹ ਸਾਦੀ ਦੇ ਸਮਾਗਮਾਂ ‘ਤੇ ਕਰਜ਼ੇ ਲੈ ਕੇ ਵੱਧ ਖਰਚ ਨਾ ਕਰਨ ਅਤੇ ਸਾਦੇ ਵਿਆਹ ਦੀਆਂ ਰਸਮਾਂ ਦੀ ਵਕਾਲਤ ਕੀਤੀ।ਮੁੱਖ ਮੰਤਰੀ ਚੰਨੀ ਨੇ ਬਜੁਰਗਾਂ ਦੀ ਸਿਹਤ ਅਤੇ ਬੱਚਿਆਂ ਦੀ ਪੜ੍ਹਾਈ ਦਾ ਹਾਲ ਵੀ ਪੁੱਛਿਆ।

 

Check Also

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜ਼ਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ …