Sunday, July 5, 2026

ਗੁਰਪ੍ਰੀਤ ਰੰਧਾਵਾ ਨੇ ਚੇਅਰਮੈਨ ਮਾਰਕੀਟ ਕਮੇਟੀ ਵਜੋਂ ਅਹੁੱਦਾ ਸੰਭਾਲਿਆ

PPN1711201406

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਨਵ-ਨਿਯੁੱਕਤ ਚੇਅਰਮੈਨ ਸ. ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਅਹੁੱਦਾ ਸੰਭਾਲਿਆ।ਇਸ ਮੌਕੇ ਆਯੋਜਤ ਸਮਾਗਮ ਦੌਰਾਨ ਸ. ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਸz ਗੁਰਪ੍ਰੀਤ ਸਿੰਘ ਰੰਧਾਵਾ ਦੀ ਤਾਜਪੇਸ਼ੀ ਤੇ ਉਸ ਨੂੰ ਵਧਾਈ ਦਿੱਤੀ। ਸੰਗਤ ਨੂੰ ਸੰਬੋਧਨ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਗੁਰਪ੍ਰੀਤ ਰੰਧਾਵਾ ਦੀ ਇਮਾਨਦਾਰੀ, ਨੇਕ ਨੀਤੀ ਅਤੇ ਪਾਰਟੀ ਲਈ ਅਣਥੱਕ ਮਿਹਨਤ ਸਦਕਾ ਪਾਰਟੀ ਵੱਲੋਂ ਉਸ ਨੂੰ ਚੇਅਰਮੈਨ ਨਾਮਜਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਲ੍ਹਾ ਪੱਧਰ ਤੇ ਪਾਰਟੀ ਦੇ ਢਾਂਚੇ ਨੂੰ ਮਜਬੂਤ ਕਰਨ ਵਿੱਚ ਗੁਰਪ੍ਰੀਤ ਦਾ ਸ਼ਲਾਘਾਯੋਗ ਰੋਲ ਰਿਹਾ ਹੈ।
ਚੇਅਰਮੈਨ ਮਾਰਕੀਟ ਕਮੇਟੀ ਨੂੰ ਵਧਾਈ ਦਿੰਦਿਆਂ ਸ. ਮਜੀਠੀਆ ਨੇ ਉਨ੍ਹਾਂ ਨੂੰ ਸਮਝਾਇਆ ਕਿ ਇਸ ਤਰ੍ਹਾਂ ਕੰਮ ਕਰੋ ਕਿ ”ਜਿਹੜਾ ਆਵੇ ਰਾਜੀ ਜਾਵੇ” । ਉਨ੍ਹਾਂ ਕਿਹਾ ਕਿ ਇਸ ਸੋਚ ਨਾਲ ਕੰਮ ਕਰਕੇ ਹੀ ਉਹ ਆਪਣੇ ਅਹੁੱਦੇ ਨਾਲ ਇਨਸਾਫ ਕਰ ਸਕੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਧੰਨਵਾਦ ਕਰਦਿਆਂ ਸ. ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਕਿਸਾਨਾਂ ਤੇ ਆੜਤੀਆਂ ਦਰਮਿਆਨ ਕੜੀ ਬਣਨਗੇ ਅਤੇ ਉਨਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ਤੇ ਹੱਲ ਕਰਨਗੇ।  ਇਸ ਮੌਕੇ ਆਯੋਜਤ ਵਿਸ਼ਾਲ ਸਮਾਗਮ ਵਿੱਚ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਣੀਕੇ, ਸੰਸਦੀ ਸਕੱਤਰ ਸ. ਇੰਦਰਬੀਰ ਬੁਲਾਰੀਆ ਅਤੇ ਸ. ਵਿਰਸਾ ਸਿੰਘ ਵਲਟੋਹਾ, ਵਿਧਾਇਕ ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਹਰਮੀਤ ਸਿੰਘ ਸੰਧੂ ਤੇ ਮਨਜੀਤ ਸਿੰਘ ਮੰਨਾ, ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸz ਉਪਕਾਰ ਸਿੰਘ ਸੰਧੂ, ਵੀਰ ਸਿੰਘ ਲੋਪੋਕੇ, ਬਾਵਾ ਸਿੰਘ ਗੁਮਾਨਪੁਰਾ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply