Saturday, May 30, 2026

ਮੁੱਖ ਮੰਤਰੀ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤੀ ਦੌਰਾ

ਸਕੂਲ ਦੇ ਵਧੀਆ ਪ੍ਰਬੰਧਨ ਲਈ ਅਧਿਆਪਕਾਂ ਦੀ ਕੀਤੀ ਸਰਾਹਨਾ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ।ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪ੍ਰਿੰਸੀਪਲ ਦੀ ਅਗਵਾਈ ‘ਚ ਸਾਰੇ ਅਧਿਆਪਕਾਂ ਅਤੇ ਹੋਰ ਅਮਲੇ ਵੱਲੋਂ ਸਕੁਲ ਦੀ ਸਹੀ ਸਾਂਭ-ਸੰਭਾਲ, ਸਫਾਈ ਅਤੇ ਵਿੱਦਿਅਕ ਮਿਆਰ ਨੂੰ ਯਕੀਨੀ ਬਣਾਉਣ ਲਈ ਸਲਾਘਾ ਕੀਤੀ।
                  ਮੁੱਖ ਮੰਤਰੀ ਜਮਾਤਾਂ ਵਿਚ ਵੀ ਗਏ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਉਨ੍ਹਾਂ ਨੇ ਕਈ ਵਿਸ਼ਿਆਂ ਸਬੰਧੀ ਬੱਚਿਆਂ ਤੋਂ ਸਵਾਲ ਪੁੱਛੇ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਤਸੱਲੀਬਖਸ਼ ਜਵਾਬ ਦਿੱਤੇ।ਜਿਸ ਤੋਂ ਮੁੱਖ ਮੰਤਰੀ ਨੇ ਖੁਸ਼ ਹੋ ਕੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਆ।
               ਮੁੱਖ ਮੰਤਰੀ ਨੇ ਮਿਡ ਮੀਲ ਦੀ ਤਿਆਰੀ, ਰਸੋਈ ਅਤੇ ਬਰਤਨਾਂ ਦੀ ਸਾਫ ਸਫਾਈ ਵੀ ਵੇਖੀ।ਉਨ੍ਹਾਂ ਭੋਜਨ ਤਿਆਰ ਕਰਨ ਸਮੇਂ ਅਪਣਾਏ ਜਾ ਰਹੇ ਮਾਪਦੰਡ ਵੇਖੇ ਅਤੇ ਤਸੱਲੀ ਪ੍ਰਗਟਾਈ।ਸਟਾਫ ਦੀ ਹਾਜ਼ਰੀ ਚੈਕ ਕਰਨ ‘ਤੇ ਸਮੂਹ ਸਟਾਫ ਹਾਜ਼ਰ ਪਾਇਆ ਗਿਆ।
                  ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਰਾਸ਼ਟਰੀ ਗੀਤ ਦੇ ਗਾਇਨ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …