Wednesday, October 14, 2026

ਸੁਨਾਮ ਹਲਕੇ ਦੇ ਸੰਪੂਰਨ ਵਿਕਾਸ ਲਈ ਜਨਤਾ ਇਸ ਵਾਰ ਭਾਜਪਾ ਨੂੰ ਦੇਵੇ ਮੌਕਾ – ਵਿਨੋਦ ਗੁਪਤਾ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਭਾਜਪਾ ਹੀ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹਲਕੇ ਦਾ ਚਹੁੰ ਤਰਫਾ ਵਿਕਾਸ ਕਰਵਾ ਸਕਦੀ ਹੈ।ਉਨਾਂ ਕਿਹਾ ਕਿ ਸੁਨਾਮ ਤੋਂ ਅਕਾਲੀ ਦਲ ਕਾਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਹੀ ਵਿਧਾਇਕ ਬਣੇ ਹਨ ਅਤੇ ਸਰਕਾਰ ਵਿੱਚ ਮੰਤਰੀ ਵੀ ਬਣੇ ਹਨ, ਪ੍ਰੰਤੂ ਉਹਨਾਂ ਵਲੋਂ ਜਨਤਾ ਨੂੰ ਸਿਰਫ਼ ਪਾਣੀ ਸੀਵਰੇਜ਼ ਅਤੇ ਸੜਕਾਂ ਤੱਕ ਹੀ ਸੀਮਿਤ ਰੱਖਿਆ ਗਿਆ ਹੈ।ਜਦਕਿ ਮੁੱਢਲੀਆਂ ਸਹੂਲਤਾਂ ਦੇਣਾ ਸਰਕਾਰ ਜਾਂ ਵਿਧਾਇਕ ਦੀ ਜਿੰਮੇਵਾਰੀ ਬਣਦੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲੰਬਾ ਸਮਾਂ ਕੇਂਦਰ ਵਿੱਚ ਰਾਜ ਕੀਤਾ ਹੈ ਅਤੇ ਅਕਾਲੀ ਦਲ ਦੇ ਆਗੂ ਕੇਂਦਰ ਵਿੱਚ ਮੰਤਰੀ ਵੀ ਰਹੇ ਹਨ।ਹਲਕੇ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਈ ਵੀ ਵੱਡੀ ਇੰਡਸਟਰੀ ਨਹੀਂ ਲੱਗੀ ਹੈ ਅਤੇ ਨਾ ਕੋਈ ਵੱਡਾ ਵਿਦਿਅਕ ਅਦਾਰਾ ਬਣਾਇਆ ਹੈ ਨਾ ਹੀ ਜਨਤਾ ਨੂੰ ਸਿਹਤ ਸਹੂਲਤਾਂ ਦੇਣ ਲਈ ਕੋਈ ਵੱਡਾ ਹਸਪਤਾਲ ਇਲਾਕੇ ਵਿੱਚ ਹੈ।ਇਲਾਜ਼ ਲਈ ਇਲਾਕੇ ਦੀ ਜਨਤਾ ਨੂੰ ਪਟਿਆਲਾ, ਲੁਧਿਆਣਾ, ਬਠਿੰਡਾ ਜਾ ਚੰਡੀਗੜ੍ਹ ਜਾਣਾ ਪੈਂਦਾ ਹੈ।ਉਹਨਾਂ ਹਲਕੇ ਦੀ ਜਨਤਾ ਨੂੰ ਅਪੀਲ ਕੀਤੀ ਹੈ ਉਹ ਇਸ ਵਾਰ ਭਾਜਪਾ ਨੂੰ ਸੇਵਾ ਕਰਨ ਦਾ ਮੌਕਾ ਦੇਣ ਤਾਂ ਜੋ ਹਲਕੇ ਦੀ ਨੁਹਾਰ ਬਦਲੀ ਜਾ ਸਕੇ ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …