ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ
ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਬਾਣੀ ਅਤ ਅਦੁੱਤੀ ਸ਼ਹਾਦਤ ਤੋਂ ਜਾਣੂ ਕਰਵਾਉਣਾ ਸੀ।ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਨਾ ਲੈ ਕੇ ਉੱਚੀ-ਸੁੱਚੀ ਜੀਵਨ ਜਾਚ ਅਪਨਾਉਣ ਲਈ ਕਿਹਾ।ਮੁਕਾਬਲੇ ਵਿੱਚ ਸੁਖਮਨਪ੍ਰੀਤ ਛੇਵੀਂ-ਐਚ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਛੇਵੀਂ-ਆਈ ਦੀ ਸਿਮਰਨਦੀਪ ਕੌਰ ਨੇ ਦੂਜਾ ਸਥਾਨ ਜਦਕਿ ਛੇਵੀਂ-ਏ ਦੇ ਪਵਨੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਮੁਕਾਬਲੇ ਵਿੱਚ ਜੱਜ ਦੀ ਭੁਮਿਕਾ ਸ਼੍ਰੀਮਤੀ ਹਰਮੀਤ ਕੌਰ ਅਤੇ ਸ਼੍ਰੀਮਤੀ ਪਰਮਿੰਦਰ ਕੌਰ ਨੇ ਨਿਭਾਈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media