Friday, April 18, 2025
Breaking News

ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਜਿਲ੍ਹੇ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਸੈਨਿਕ ਬੋਰਡ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਆਈ.ਏ.ਐਸ ਦੇ ਦਫਤਰ ਵਿਖੇ ਮਨਾਇਆ ਗਿਆ।ਸੁਪਰਡੈਂਟ ਨਰਿੰਦਰ ਸਿੰਘ ਸੈਨਿਕ ਭਲਾਈ ਪ੍ਰਬੰਧਕ ਜ਼ਸਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਦੇ ਸੀਨੇ ‘ਤੇ ਝੰਡਾ ਲਗਾ ਕੇ ਸ਼ੁਰੂਆਤ ਕੀਤੀ।ਡਿਪਟੀ ਕਮਿਸ਼ਨਰ ਵਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਦਾ ਰਣਜੋਧੇ ਕਿਤਾਬਚਾ ਵੀ ਜਾਰੀ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਕੱਲ੍ਹ ਵਾਸਤੇ ਕੁਰਬਾਨ ਕੀਤਾ ਹੈ।ਇਸ ਦਿਨ ਸੁਰੱਖਿਆ ਸੈਨਾਵਾਂ ਵਲੋਂ ਦੇਸ਼ ਲਈ ਦਿੱਤੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ।ਇਸ ਲਈ ਭਾਰਤ ਦੇਸ਼ ਦਾ ਹਰ ਨਾਗਰਿਕ ਝੰਡਾ ਦਿਵਸ ਮਨਾ ਕੇ ਦਿਲ ਖੋਲ ਕੇ ਦਾਨ ਕਰਦਾ ਹੈ।ਦਾਨ ਵਜੋਂ ਇਕੱਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸ਼ਜ਼ ਫਲੈਗ ਡੇ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ, ਜੋ ਦੇਸ਼ ਲਈ ਸ਼ਹੀਦ ਹੌਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਹੋਰ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਲਈ ਵਰਤਿਆ ਜਾਂਦਾ ਹੈ।
                   ਡਿਪਟੀ ਕਮਿਸ਼ਨਰ ਨੇ ਇਸ ਝੰਡਾ ਦਿਵਸ ‘ਤੇ ਜ਼ਿਲ੍ਹੇ ਦੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ, ਕਾਲਜ਼ਾਂ, ਹਸਪਤਾਲਾਂ, ਮਹਿਕਮਿਆਂ ਅਤੇ ਸੰਸਥਾਵਾਂ ਨੂੰ ਖੁੱਲੇ ਦਿਲ ਨਾਲ ਦਾਨ ਦੇਣ ਦੀ ਅਪੀਲ ਕੀਤੀ।

Check Also

ਖ਼ਾਲਸਾ ਕਾਲਜ ਵੈਟਰਨਰੀ ਦੇ ਵਿਦਿਆਰਥੀਆਂ ਦਾ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ …