Tuesday, October 13, 2026

ਬੀਬੀ ਪ੍ਰੀਤਇੰਦਰ ਕੌਰ ਬਡਰੁੱਖਾ ਬਣੇ ਇਸਤਰੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ

ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜੰਗੀਰ ਕੌਰ ਵਲੋਂ ਬੀਬੀ ਪ੍ਰੀਤਇੰਦਰ ਕੌਰ ਬਡਰੁੱਖਾ ਸਾਬਕਾ ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਸੰਗਰੂਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਉਮੀਦਵਾਰ ਹਲਕਾ ਸੁਨਾਮ ਦੀ ਸਿਫਾਰਸ਼ `ਤੇ ਪਾਰਟੀ ਪ੍ਰਤੀ ਸ਼ਲਾਘਾਯੋਗ ਪੰਥਕ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਇਸਤਰੀ ਵਿੰਗ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਪ੍ਰੀਤਇੰਦਰ ਕੌਰ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਇਸ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।
                  ਇਸ ਮੌਕੇ ਜਥੇ. ਗੁਰਪ੍ਰੀਤ ਸਿੰਘ ਲਖਮੀਰਵਾਲਾ, ਖੁਸ਼ਪਾਲ ਸਿੰਘ ਬੀਰ ਕਲਾਂ ਸਾਬਕਾ ਚੇਅਰਮੈਨ ਮਿਲਕ ਪਲਾਟ ਸੰਗਰੂਰ, ਸੁੱਖ ਧਾਲੀਵਾਲ ਭਰੂਰ, ਅਕਾਲੀ ਆਗੂ ਗੁਰਸ਼ਰਨ ਸਿੰਘ ਬੱਬੂ ਤੋਂ ਇਲਾਵਾ ਹੋਰ ਪਾਰਟੀ ਆਗੂ ਅਤੇ ਵਰਕਰ ਮੌਜ਼ੂਦ ਸਨ ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …