ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਕੋਆਪਰੇਟਿਵ ਸੁਸਾਇਟੀ ਉੱਭਾਵਾਲ ਦੇ ਮੀਤ ਪ੍ਰਧਾਨ ਕਰਨਜੀਤ ਸਿੰਘ ਢੀਂਡਸਾ (ਗਾਂਧੀ) ਅਕਾਲ ਚਲਾਣਾ ਕਰ ਗਏ
ਹਨ। ਉਹ ਨੰਬਰਦਾਰਾ ਯੂਨੀਅਨ ਤਹਿਸੀਲ ਲੌਂਗੋਵਾਲ ਦੇ ਪ੍ਰਧਾਨ ਨੰਬਰਦਾਰ ਪਰਮਜੀਤ ਸਿੰਘ ਕਿਲਾ ਭਰੀਆਂ ਦੇ ਛੋਟੇ ਭਰਾ ਸਨ।ਉਨਾਂ ਦੇ ਅਕਾਲ ਚਲਾਣੇ ’ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਓ.ਐਸ.ਡੀ ਅਮਨਬੀਰ ਸਿੰਘ ਚੈਰੀ, ਚੇਅਰਮੈਨ ਜੀਤ ਸਿੰਘ ਸਿੱਧੂ, ਚਮਕੌਰ ਸਿੰਘ ਪੀ.ਏ, ਜਗਦੇਵ ਸਿੰਘ ਸਿੱਧੂ, ਸਤਿਗੁਰ ਸਿੰਘ ਨਮੋਲ, ਨੰਬਰਦਾਰ ਹਰਮਿਲਾਪ ਸਿੰਘ, ਨੰਬਰਦਾਰ ਅਵਤਾਰ ਸਿੰਘ, ਨੰਬਰਦਾਰ ਰੁਪਿੰਦਰ ਸਿੰਘ, ਨੰਬਰਦਾਰ ਪ੍ਰੀਤਮ ਸਿੰਘ ਸਮੇਤ ਨੰਬਰਦਾਰ ਭਾਈਚਾਰੇ ਅਤੇ ਇਲਾਕੇ ਦੇ ਪਤਵੰਤਿਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵ. ਕਰਨਜੀਤ ਸਿੰਘ ਢੀਂਡਸਾ ਨਮਿਤ ਰੱਖੇ ਗਏ ਸਹਿਜ਼ ਪਾਠ ਦੇ ਭੋਗ 10 ਦਸੰਬਰ (ਸ਼ੁੱਕਰਵਾਰ) ਨੂੰ ਗੁਰਦੁਆਰਾ ਗੰਗਸਰ ਸਾਹਿਬ ਕਿਲਾ ਭਰੀਆਂ ਵਿਖੇ ਦੁਪਹਿਰ 1 ਵਜੇ ਪਾਏ ਜਾਣਗੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media