ਪਠਾਨਕੋਟ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਦੀਆਂ ਆਮ ਚੋਣਾਂ-20੨੨ ਅਧੀਨ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਯਮ ਅਗਰਵਾਲ ਦੀ ਪ੍ਰਧਾਨਗੀ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੋਰਾਨ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ-2022 ਅਧੀਨ ਵੱਖ-ਵੱਖ ਬਣਾਈਆਂ ਗਈਆਂ ਕਮੇਟੀਆਂ ਦੇ ਕਾਰਜ਼ਾਂ ‘ਤੇ ਰੋਸ਼ਨੀ ਪਾਈ।ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ), ਜਗਨੂਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਜਨਰਲ, ਲਖਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਸਿਮਰਨ ਸਿੰਘ ਢਿਲੋਂ ਐਸ.ਡੀ.ਐਮ ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਅਤੇ ਵੱਖ ਵੱਖ ਬਣਾਈਆਂ ਕਮੇਟੀਆਂ ਦੇ ਨੋਡਲ ਅਫਸਰ ਇਸ ਸਮੇਂ ਹਾਜ਼ਰ ਸਨ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਚੋਣਾਂ-2022 ਅਧੀਨ ਜਿਲ੍ਹਾ ਪਠਾਨਕੋਟ ਵਿੱਚ ਗਠਿਤ ਕੀਤੀਆਂ ਵੱਖ ਵੱਖ ਕਮੇਟੀਆਂ ਦੇ ਜਿਲ੍ਹਾ ਨੋਡਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜਿਲ੍ਹਾ ਪਠਾਨਕੋਟ ਲਈ ਵੱਖ ਵੱਖ ਕਮੇਟੀਆਂ ਗਠਿਤ ਕਰ ਲਈਆਂ ਗਈਆਂ ਹਨ ਅਤੇ ਚੋਣਾ-੨੦22 ਨੂੰ ਸਫਲਤਾ ਪੂਰਵਕ ਕਰਵਾਉਣ ਲਈ 10, 17 ਅਤੇ 24 ਦਸੰਬਰ ਨੂੰ ਜਿਲ੍ਹਾ ਪੱਧਰ ‘ਤੇ ਨੋਡਲ ਅਫਸਰਾਂ ਦੇ ਲਈ ਟ੍ਰੇਨਿੰਗ ਰੱਖੀ ਗਈ ਹੈ ਅਤੇ ਸਾਰੀਆਂ ਕਮੇਟੀਆਂ ਦੇ ਨੋਡਲ ਅਫਸਰ ਉਪਰੋਕਤ ਟ੍ਰੇਨਿੰਗ ਲਈ ਆਪ ਹਾਜ਼ਰ ਹੋਣਗੇ ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media