Wednesday, April 8, 2026

ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਸਥਾਨਕ ਵਿਧਾਨ ਸਭਾ ਹਲਕਾ ਦੱਖਣੀ ਦੀ ਨਗਰ ਨਿਗਮ ਵਾਰਡ ਨੰਬਰ 42 ਤੋਂ ਕਈ ਕੱਟੜ ਕਾਂਗਰਸੀ ਪਰਿਵਾਰ ਪਾਰਟੀ ਨੂੰ ਛੱਡ ਕੇ ਅਕਾਲੀ-ਬਸਪਾ ਗਠਜੋੜ ’ਚ ਸ਼ਾਮਲ ਹੋ ਗਏ। ਅਕਾਲੀ ਆਗੂ ਗੁਰਇੰਦਰ ਸਿੰਘ ਦੇ ਗ੍ਰਹਿ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਰਾਜਿੰਦਰ ਸਿੰਘ, ਹਰਜਿੰਦਰ ਸਿੰਘ, ਵਰਿੰਦਰ ਸਿੰਘ, ਹਰਦਿਲ ਸਿੰਘ ਸੋਨੂੰ, ਹਰਸਿਮਰਨਜੀਤ ਸਿੰਘ ਸੋਨੂੰ ਆਦਿ ਪਰਿਵਾਰਾਂ ਨੂੰ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਗਠਜੋੜ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਨੂੰ ਪਾਰਟੀ ਵਲੋਂ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦਾ ਮਕਸਦ ਲੋਕਾਂ ਅਤੇ ਪਾਰਟੀ ਪ੍ਰਤੀ ਦਿਨ ਰਾਤ ਮਿਹਨਤ ਕਰਨ ਵਾਲੇ ਵਰਕਰਾਂ ਦਾ ਪੂਰਾ ਧਿਆਨ ਰੱਖਣਾ ਹੈ।
                ਗਿਲ ਨੇ ਇਸ ਸਮੇਂ ਕਿਹਾ ਕਿ ਐਲਾਨਜੀਤ ਵਜੋਂ ਨਾਮਣਾ ਖੱਟਣ ਵਾਲੀ ਸੂਬੇ ਦੀ ਚੰਨੀ ਸਰਕਾਰ ਵੀ ਕੈਪਟਨ ਅਮਰਿੰਦਰ ਸਿੰਘ ਵਾਂਗੂੰ ਲੋਕਾਂ ਨੂੰ ਭਰਮਾਉਣ ਅਤੇ ਵੋਟਾਂ ਹਾਸਲ ਕਰਨ ਲਈ ਮੋਮੋਠੱਗਣਗੀਆਂ ਗੱਲਾਂ ਕਰਕੇ ਵੱਡੇ ਵੱਡੇ ਫੋਕੇ ਵਾਅਦੇ ਕਰ ਰਹੀ ਹੈ।ਪਰ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ।ਇਸ ਲਈ ਇਹਨਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।
                       ਇਸ ਮੌਕੇ ਅਵਤਾਰ ਸਿੰਘ ਟਰੱਕਾਂ ਵਾਲਾ, ਇੰਦਰਜੀਤ ਸਿੰਘ ਪੰਡੋਰੀ, ਪੂਰਨ ਸਿੰਘ ਮੱਤੇਵਾਲ, ਹਰਮਿੰਦਰ ਸਿੰਘ ਭਾਟੀਆ, ਗੁਰਦਿਆਲ ਸਿੰਘ ਭੁੱਲਰ ਸਰਕਲ ਪ੍ਰਧਾਨ, ਬਰਜਿੰਦਰ ਸਿੰਘ ਟਿੰਕੂ, ਕੁਲਦੀਪ ਸਿੰਘ ਦਾਸੂਵਾਲ, ਗੁਰਮੀਤ ਸਿੰਘ, ਮਨਜੋਤ ਸਿੰਘ, ਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …