
ਅੰਮ੍ਰਿਤਸਰ, 17 ਨਵੰਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਜਿਮਨਾਸਟਿਕ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਮੁਕਾਬਲੇ ਵਿੱਚ 150 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿੱਚ ਕਾਲਜ ਦੀ ਟੀਮ ਨੇ 6 ਸੋਨੇ ਦੇ ਤਮਗੇ ਜਿੱਤੇ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਸਫ਼ਲਤਾ ‘ਤੇ ਖੁਸ਼ੀ ਪ੍ਰਗਟਾਉਂਦਿਆ ਕਿਹਾ ਕਿ ਉਕਤ ਮੁਕਾਬਲੇ ਵਿੱਚ ਕਾਜਲ ਮੰਨਨ ਨੂੰ ਸ਼ਾਨਦਾਰ ਜਿਮਨਾਸਿਟਕ ਵਜੋਂ ਐਲਾਨੇ ਜਾਣ ‘ਤੇ ਉਸਨੂੰ ਵਧਾਈ ਦਿੱਤੀ। ਉਨ੍ਹਾਂ ਕਾਲਜ ਦੇ ਖੇਡ ਵਿਭਾਗ ਦੇ ਮੁੱਖੀ ਸੁਖਦੀਪ ਕੌਰ ਅਤੇ ਕੋਚ ਨੀਤੂ ਬਾਲਾ ਨੂੰ ਵੀ ਇਸ ਉਪਲਬੱਧੀ ‘ਤੇ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥਣਾਂ ਨੂੰ ਅਗਾਂਹ ਭਵਿੱਖ ਵਿੱਚ ਵੀ ਵੱਡੇ ਪੱਧਰ ਦੀਆਂ ਉਪਲਬੱਧੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media