ਸਮਰਾਲਾ, 10 ਦਸੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ
ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਸਭ ਤੋਂ ਪਹਿਲਾਂ ਹੈਲੀਕਪਟਰ ਹਾਦਸੇ ਵਿੱਚ ਸ਼ਹੀਦ ਹੋਏ ਸੀ.ਡੀ.ਐਸ ਵਿਪਨ ਰਾਵਤ ਸਮੇਤ 13 ਅਧਿਕਾਰੀ/ਜਵਾਨਾਂ, ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਕਿਸਾਨਾਂ ਨੂੰ ਸੰਘਰਸ਼ ਦੌਰਾਨ ਹੋਈ ਜਿੱਤ ਤੇ ਵਧਾਈ ਦਿੱਤੀ ਗਈ।
ਉਪਰੰਤ ਪੈਨਸ਼ਨਰਾਂ ਦੇ ਭਖਦੇ ਮਸਲੇ 1 ਜਨਵਰੀ 2015 ਤੋਂ ਰਹਿੰਦੇ ਪੇ ਬੈਂਡ ਜਾਰੀ ਕਰਨਾ, ਪੈਨਸ਼ਨਰਾਂ ਲਈ ਕੈਸ਼ਲੈਸ ਮੈਡੀਕਲ ਸਕੀਮ ਲਾਗੂ ਕਰਨਾ, ਪੈਨਸ਼ਨਰਾਂ ਨੂੰ ਬਿਜਲੀ ਬਿੱਲਾਂ ਵਿੱਚ ਰਿਆਇਤ ਦੇਣ ਸਬੰਧੀ, ਮਿਤੀ 1 ਜਨਵਰੀ 2016 ਤੋਂ ਪੈਨਸ਼ਨਰਾਂ ਨੂੰ ਪੇ ਸਕੇਲ ਤੁਰੰਤ ਲਾਗੂ ਕੀਤੇ ਜਾਣ, ਰਹਿੰਦੇ ਮਹਿੰਗਾਈ ਭੱਤੇ ਦੀ ਤੁਰੰਤ ਅਦਾਇਗੀ ਕੀਤੀ ਜਾਵੇ, ਮੈਡੀਕਲ ਵਿੱਚ ਜੋ ਨਿਗੂਣਾ ਵਾਧਾ ਕੀਤਾ ਗਿਆ ਹੈ ਉਹ 2500 ਰੁਪਏ ਕੀਤਾ ਜਾਵੇ।ਮੀਟਿੰਗ ਵਿੱਚ ਸਰਕਲ ਕਮੇਟੀ ਦੀ ਚੋਣ ਅਤੇ 6 ਦਸੰਬਰ ਨੂੰ ਪੈਨਸ਼ਨ ਨਾ ਮਿਲਣ ਕਾਰਨ ਦਿੱਤੇ ਗਏ ਧਰਨੇ ਦੀ ਪੜਚੌਲ ਵੀ ਕੀਤੀ ਗਈ ਅਤੇ 7 ਦਸੰਬਰ ਨੂੰ ਵਧੀਕ ਨਿਗਰਾਨ ਇੰਜ: ਨਾਲ ਹੋਈ ਮੀਟਿੰਗ ਦੌਰਾਨ ਫੈਸਲਿਆਂ ਸਬੰਧੀ ਮੀਟਿੰਗ ਵਿੱਚ ਸ਼ਾਮਲ ਪੈਨਸ਼ਨਰਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਐਕਸੀਅਨ ਵੱਲੋਂ ਰਹਿੰਦੇ ਕੰਮਾਂ ਨੂੰ 31 ਦਸੰਬਰ ਤੱਕ ਦਿੱਤੇ ਗਏ ਭਰੋਸੇ ਦੀ ਸ਼ਲਾਘਾ ਕੀਤੀ ਗਈ।
ਮੀਟਿੰਗ ਵਿੱਚ ਸੰਬੋਧਨ ਕਰਨ ਵਾਲਿਆਂ ਵਿੱਚ ਇੰਜ: ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਰਾਜਿੰਦਰਪਾਲ ਵਡੇਰਾ ਡਿਪਟੀ ਸੀ.ਏ.ਓ, ਇੰਜ: ਜੁਗਲ ਕਿਸ਼ੋਰ ਸਾਹਨੀ, ਜਗਤਾਰ ਸਿੰਘ ਪ੍ਰੈਸ ਸਕੱਤਰ, ਇੰਜ: ਦਰਸ਼ਨ ਸਿੰਘ ਖਜਾਨਚੀ, ਦਰਸ਼ਨ ਸਿੰਘ ਕੋਟਾਲਾ, ਪ੍ਰੇਮ ਚੰਦ ਭਲਾ ਲੋਕ, ਗੁਰਮੁੱਖ ਸਿੰਘ ਕੋਟਾਲਾ, ਪ੍ਰੇਮ ਕੁਮਾਰ ਸਰਕਲ ਆਗੂ ਆਦਿ ਨੇ ਆਪਣੇ ਸੰਬੋਧਨ ਵਿਚ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਪੈਨਸ਼ਨਰਾਂ ਦੇ ਮਸਲੇ ਜਲਦੀ ਹੱਲ ਕੀਤੇ ਜਾਣ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਵਿਰੁਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦਾ ਅਸਰ ਆਉਣ ਵਾਲੀਆਂ ਚੋਣਾਂ ਵਿੱਚ ਸਾਫ ਦਿਸੇਗਾ।
ਅਖੀਰ ਵਿੱਚ ਸਿਕੰਦਰ ਸਿੰਘ ਪ੍ਰਧਾਨ ਨੇ ਮੀਟਿੰਗ ਵਿੱਚ ਸ਼ਾਮਲ ਸਾਥੀਆਂ ਦਾ ਧੰਨਵਾਦ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media