Friday, August 1, 2025
Breaking News

ਗੁਰਬਚਨ ਸਿੰਘ ਬਚਨ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸ. ਗੁਰਬਚਨ ਸਿੰਘ ਬਚਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਸ. ਗੁਰਬਚਨ ਸਿੰਘ ਬਚਨ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ।ਉਨ੍ਹਾਂ ਆਖਿਆ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵਿਚ ਬਤੌਰ ਸਕੱਤਰ ਰਹਿੰਦਿਆਂ ਸ. ਗੁਰਬਚਨ ਸਿੰਘ ਬਚਨ ਨੇ ਤਨਦੇਹੀ ਨਾਲ ਸੇਵਾ ਨਿਭਾਈ ਅਤੇ ਸੰਸਥਾ ਨੂੰ ਆਪਣੇ ਤਜ਼ਰਬੇ ਨਾਲ ਪ੍ਰਬੰਧਕੀ ਅਗਵਾਈ ਦਿੱਤੀ।ਉਨ੍ਹਾਂ ਕਿਹਾ ਕਿ ਬਚਨ ਇਕ ਪ੍ਰਬੁੱਧ ਸਿੱਖ ਵਿਦਵਾਨ ਵੀ ਸਨ ਅਤੇ ਪੰਥਕ ਮਸਲਿਆਂ ਪ੍ਰਤੀ ਚੰਗੀ ਸਮਝ ਰੱਖਦੇ ਸਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਸਕੱਤਰ ਬਚਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਨੂੰ ਸ਼ਰਧਾਜਲੀ ਭੇਟ ਕੀਤੀ।
                   ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ ਨੇ ਵੀ ਗੁਰਬਚਨ ਸਿੰਘ ਬਚਨ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …