Monday, March 16, 2026

ਸੋਨੀ ਵਲੋਂ ਚੋਣਾਂ ਦੋਰਾਨ ਕੀਤੇ ਵਾਅਦੇ 100 ਫੀਸਦੀ ਮੁਕੰਮਲ ਕਰਨ ਦਾ ਦਾਅਵਾ

ਵਾਰਡ ਨੰ: 59 ਵਿਖੇ 1 ਕਰੋੜ ਰੁਪਏ ਦੇ ਵਿਕਾਸ ਕਾਰਜ਼ਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਵਾਰਡਾਂ ਵਿਚ ਕੋਈ ਵੀ ਵਾਰਡ ਵਿਕਾਸ ਪੱਖੋਂ ਸੱਖਣਾ ਨਹੀ ਰਹਿ ਗਿਆ ਹੈ।ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਅੱਜ ਵਾਰਡ ਨੂੰ 59 ਦੇ ਅਧੀਨ ਪੈਦੇ ਇਲਾਕੇ ਕਟੜਾ ਭਾਈ ਸੰਤ ਸਿੰਘ ਤੋ ਲੋਹਗੜ ਗੇਟ ਤੱਕ 1 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਦੇ ਸਮਂੇ ਕੀਤਾ।
                    ਉਪ ਮੁੱਖ ਮੰਤਰੀ ਸੋਨੀ ਨੇ ਕਿਹਾ ਕਿ ਸਹਿਰ ਦੀਆਂ ਅੰਦਰਲੀਆਂ ਵਾਰਡਾਂ ਵਿਚ ਵਿਕਾਸ ਕਾਰਜ਼ ਅੰਤਮ ਪੜਾਅ ‘ਤੇ ਹਨ। ਉਨਾਂ੍ਹ ਦੱਸਿਆ ਕਿ ਸਾਰੀਆਂ ਗਲੀਆਂ ਸੀ.ਸੀ ਫਲੋਰਿੰਗ ਨਾਲ ਅਤੇ ਮੇਨ ਸੜਕ ਨੂੰ ਲੁੱਕ ਨਾਲ ਬਣਾਇਆ ਜਾ ਰਿਹਾ ਹੈ।ਉਨਾਂ੍ਹ ਕਿਹਾ ਕਿ ਇਸ ਦੇ ਨਾਲ ਨਾਲ ਸੀਵਰੇਜ਼ ਦਾ ਕੰਮ ਵੀ ਕੀਤਾ ਜਾ ਰਿਹਾ ਹੈ।ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰ ਦੇ ਅੰਦਰਲੇ ਕੂੜੇ ਦੇ ਡੰਪ ਨੂੰ ਚੁੱਕਵਾ ਦਿੱਤਾ ਗਿਆ ਹੈ।ਸੋਨੀ ਨੋ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਦੇ ਕੰਮਾਂ ਤੇ ਖੁਦ ਨਜ਼ਰ ਰੱਖਣ ਅਤੇ ਵਿਕਾਸ ਕਾਰਜ਼ਾਂ ਵਿਚ ਕੋਈ ਕਮੀ ਬਰਦਾਸ਼ਤ ਨਹੀ ਕੀਤੀ ਜਾਵੇਗੀ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੰਮ ਮਿੱਥੇ ਸਮੇ ਦੇ ਅੰਦਰ ਪੂਰੇ ਹੋ ਜਾਣੇ ਚਾਹੀਦੇ ਹਨ।ਸੋਨੀ ਨੇ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਖੁਦ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਉਨਾਂ ਕਿਹਾ ਕਿ ਸਾਲ 2022 ਵਿਚ ਵੀ ਆਪਣੇ ਵਿਕਾਸ ਕਾਰਜਾਂ ਦੀ ਬਦੋਲਤ ਕਾਂਗਰਸ ਮੁੜ ਸੱਤਾ ਵਿਚ ਆਵੇਗੀ।ਸੋਨੀ ਵਲੋਂ ਵਾਰਡ ਨੰ: 54 ਦੇ ਅਧੀਨ ਪੈਦੇ ਇਲਾਕੇ ਇਸਲਾਮਾਬਾਦ ਵਿਖੇ ਸਥਿਤ ਰਾਣੀ ਝਾਂਸੀ ਭਵਨ ਨੂੰ 2 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ।
                     ਇਸ ਮੌਕੇ ਸਾਬਕਾ ਮੰਤਰੀ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, ਚੇਅਰਮੈਨ ਅਰੁਣ ਪੱਪਲ, ਚੇਅਰਮੈਨ ਮਹੇਸ ਖੰਨਾ, ਪਰਮਜੀਤ ਸਿੰਘ ਚੋਪੜਾ, ਸਰਬਜੀਤ ਸਿੰਘ ਲਾਟੀ, ਸੁਰਿੰਦਰ ਸਿੰਦਾ, ਪਵਨ ਕੁੰਦਰਾ, ਵਿਕਾਸ ਮਿਸ਼ਰਾ, ਮਨੀ, ਕਪਿਲ ਮਹਾਜਨ, ਬਬਲੂ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …