ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ਼ ਅਮਨਬੀਰ ਸਿੰਘ ਚੈਰੀ ਦੇ ਤੋਗਾਵਾਲ ਪੁੱਜਣ ’ਤੇ ਪਿੰਡ ਵਾਸੀਆਂ
ਨੇ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।ਚੈਰੀ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਢੀਂਡਸਾ ਪਰਿਵਾਰ ਵਲੋਂ ਹਲਕੇ ਦੀ ਸਹੀ ਅਗਵਾਈ ਕਰਨ ਅਤੇ ਵਿਕਾਸ ਕਰਵਾਉਣ ਦੀ ਹਮੇਸ਼ਾਂ ਕਦਰ ਪਾਈ ਹੈ।ਤੋਗਾਵਾਲ
ਇਸ ਮੌਕੇ ਜਿਲ੍ਹਾ ਪ੍ਰੀਸਦ ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ, ਸਾਬਕਾ ਸਰਪੰਚ ਸੁਰਜੀਤ ਸਿੰਘ, ਰਾਜਵੀਰ ਸਿੰਘ ਸਾਬਕਾ ਸਰਪੰਚ, ਭੋਲਾ ਸਿੰਘ ਨਹਿਰੂ, ਸੁਰਿੰਦਰ ਸਿੰਘ, ਮੱਖਣ ਸਿੰਘ ਜਖੇਪਲ, ਜਥੇਦਾਰ ਜੋਗਿੰਦਰ ਸਿੰਘ ਅਤੇ ਸਾਧੂ ਸਿੰਘ ਵੀ ਮੌਜ਼ੂਦ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media