ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ
ਲਗਭਗ ਇਕ ਸਾਲ ਤੋਂ ਦਿੱਲੀ ਦੇ ਬਾਰਡਰਾਂ ‘ਤੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ।ਜਿਸ ਦੀ ਬਦੌਲਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ।ਦਿੱਲੀ ਵਿਖੇ ਚੱਲ ਰਹੇ ਕਿਸਾਨੀ ਮੋਰਚੇ ਵਿੱਚ ਨੇੜਲੇ ਪਿੰਡ ਬਟੂਹਾ ਖੁਰਦ ਤੋਂ ਵੱਡੀ ਗਿਣਤੀ ‘ਚ ਕਿਸਾਨ ਵੀ ਲਗਾਤਾਰ ਡਟੇ ਹੋਏ ਸਨ, ਜੋ ਅੱਜ ਮੋਰਚਾ ਫਤਿਹ ਕਰਕੇ ਵਾਪਸ ਪਰਤੇ ਹਨ।ਦਿੱਲੀ ਮੋਰਚੇ ਤੋਂ ਕਿਸਾਨ ਬੰਤ ਸਿੰਘ, ਪਿਆਰਾ ਸਿੰਘ, ਮਾਨ ਸਿੰਘ, ਸੰਦੀਪ ਸਿੰਘ, ਜਰਨੈਲ ਸਿੰਘ, ਸੁਰਜੀਤ ਸਿੰਘ ਪਿੰਡ ਪਰਤੇ।ਇਨ੍ਹਾਂ ਵਿਚੋਂ ਬੰਤ ਸਿੰਘ ਦੀ ਉਮਰ ਲਗਭਗ 90 ਸਾਲ ਹੈ, ਜੋ ਦਿੱਲੀ ਵਿਖੇ ਸੰਘਰਸ਼ ਸ਼ੁਰੂ ਹੋਣ ਦੇ ਸਮੇਂ ਤੋਂ ਹੀ ਮੋਰਚੇ ਵਿੱਚ ਡਟੇ ਹੋਏ ਸਨ। ਅੱਜ ਜਿੱਤ ਪ੍ਰਾਪਤ ਕਰਕੇ ਹੀ ਵਾਪਸ ਆਏ ਹਨ ਪਿੰਡ ਨਿਵਾਸੀਆਂ ਨੇ ਇਨ੍ਹਾਂ ਸਾਰੇ ਕਿਸਾਨਾਂ ਦਾ ਹਾਰ ਪਹਿਨਾ ਕੇ ਭਰਵਾਂ ਸਵਾਗਤ ਕੀਤਾ।ਕਿਸਾਨਾਂ ਨੇ ਕਿਹਾ ਕਿ ਇਸ ਜਿੱਤ ਨੇ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਸਮੂਹ ਲੋਕਾਂ ਵਲੋਂ ਮਿਲੇ ਭਰਪੂਰ ਸਮਰਥਨ ਕਰਕੇ ਹੀ ਇਹ ਸੰਭਵ ਹੋ ਸਕਿਆ ਹੈ।ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ,ਪੀਰਾਂ ਵਲੋਂ ਦਿੱਤੇ ਸਾਂਝੀਵਾਲਤਾ ਦੇ ਉਪਦੇਸ਼ ਕਾਰਨ ਹੀ ਇਹ ਵੱਡੀ ਜਿੱਤ ਪ੍ਰਾਪਤ ਹੋਈ ਹੈ, ਕਿਉਂਕਿ ਦੇਸ਼ ਦੇ ਹਰ ਤਬਕੇ ਨੇ ਆਪਣਾ ਭਰਪੂਰ ਯੋਗਦਾਨ ਦੇਕੇ ਇਸ ਸੰਘਰਸ਼ ਨੂੰ ਸਫ਼ਲ ਬਣਾਇਆ ਹੈ ।
ਇਸ ਮੌਕੇ ਜਗਦੀਸ਼ ਸਿੰਘ, ਗੁਰਦਿਆਲ ਸਿੰਘ, ਜੀਤ ਸਿੰਘ, ਗੁਰਬਚਨ ਸਿੰਘ, ਅਮਰਜੀਤ ਕੌਰ, ਜਗਰਾਜ ਸਿੰਘ, ਬਲਜੀਤ ਕੌਰ, ਗੁਰਦੀਪ ਸਿੰਘ, ਕੁਲਦੀਪ ਸਿੰਘ, ਗਗਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਰਮਨਦੀਪ ਸਿੰਘ, ਦਵਿੰਦਰ ਸਿੰਘ, ਨਿਰਮਲ ਸਿੰਘ,ਅਰਮਾਨਜੋਤ ਸਿੰਘ ਤੇ ਜਸਮਨਦੀਪ ਸਿੰਘ ਮੌਜ਼ੂਦ ਸਨ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media