Saturday, May 30, 2026

ਦਿਮਾਗ ਅਤੇ ਰੀੜ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਉਘੀ ਸਮਾਜ ਸੇਵੀ ਸੰਸਥਾ ਉਏਸਿਸ ਕਲੱਬ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀਫਪੁਰਾ ਰਾਣੀ ਬਜ਼ਾਰ ਵਿਖੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਪ੍ਰਧਾਨ ਸਿਧਾਰਥ ਰਾਏ ਨਾਰੰਗ ਅਤੇ ਚੇਅਰਮੈਨ ਬਿਕਰਮਜੀਤ ਸਿੰਘ ਦੀ ਦੇਖ-ਰੇਖ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਤਰਨਜੀਤ ਸਿੰਘ ਦੀ ਅਗਵਾਈ ‘ਚ ਲੱਗੇ ਇਸ ਕੈਂਪ ‘ਚ ਪ੍ਰਸਿੱਧ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਲਗਭਗ 100 ਮਰੀਜ਼ਾ ਦਾ ਚੈਕਅਪ ਕਰਕੇ ਮੁਫਤ ਦਵਾਈਆ ਦਿੱਤੀਆ।ਮੁੱਖ ਮਹਿਮਾਨ ਸੀਨੀਅਰ ਅਕਾਲੀ ਆਗੂ ਇੰਦਰਪਾਲ ਸਿੰਘ ਰਾਜਾ, ਕੌਸਲਰ ਮੋਤੀ ਭਾਟੀਆ, ਹਲਕਾ ਪੂਰਬੀ ਦੇ ਇੰਚਾਰਜ਼ ਗੁਰਪ੍ਰੀਤ ਸਿੰਘ ਰੰਧਾਵਾ, ਐਸ.ਪੀ ਕਲਦੀਪ ਸਿੰਘ, ਆਪ ਆਗੂ ਹਰਪ੍ਰੀਤ ਸਿੰਘ ਆਹਲੂਵਾਲੀਆ ਆਦਿ ਸ਼ਾਮਲਲ ਹੋਏ।ਡਾ. ਰਾਘਵ ਵਾਧਵਾ ਨੇ ਕਿਹਾ ਕਿ ਰੀੜ ਦੀ ਹੱਡੀ ਦੀ ਬਿਮਾਰੀ ਜਾਂ ਸੱਟ ਲੱਗਣ ‘ਤੇ ਲਈ ਮਾਹਿਰ ਡਾਕਟਰ ਪਾਸੋਂ ਹੀ ਸਲਾਹ ਲੈਣੀ ਚਾਹੀਦੀ ਹੈ।ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਤਰਨਜੀਤ ਸਿੰਘ, ਜਨਰਲ ਸਕੱਤਰ ਵਰਿੰਦਰ ਸਿੰਘ ਸਵੀਟੀ, ਹਰਦੇਵ ਸਿੰਘ ਅਤੇ ਹੋਰ ਪ੍ਰਬੰਧਕ ਕਮੇਟੀ ਦੇ ਮੈਂਬਰਾ ਵਲੋਂ ਡਾ. ਵਾਧਵਾ ਅਤੇ ਹੋਰ ਆਏ ਵਿਸ਼ੇਸ਼ ਮਹਿਮਾਨਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
                       ਇਸ ਮੌਕੇ ਪ੍ਰਿਤਪਾਲ ਸਿੰਘ ਸ਼ਰੀਫਪੁਰਾ, ਸੰਨੀ ਵੇਰਕਾ, ਅਜੇ ਮਹਾਜਨ, ਪੰਕਜ਼ ਤਾਰਾ, ਕਰਨ ਰਾਜਪੂਤ ਆਦਿ ਹਾਜ਼ਰ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …