ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ
ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।ਕਿਸਾਨ ਆਗੂ ਰਕੇਸ਼ ਟਿਕੇਤ, ਲਖਨਪਾਲ ਅਤੇ ਯੁੱਧਵੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ।ਰਕੇਸ਼ ਟਿਕੇਤ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਕਿਸਾਨੀ ਮੋਰਚੇ ਦੀ ਜਿੱਤ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਕੇ ਫਿਰ ਘਰ ਜਾਣਗੇ।ਉਨ੍ਹਾਂ ਗੁਰੂ ਸਾਹਿਬਾਨ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਭਵਿੱਖ ਵਿਚ ਵੀ ਮਾਰਗ-ਦਰਸ਼ਨ ਦੀ ਅਰਜ਼ੋਈ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਇਸ ਪਾਵਨ ਅਸਥਾਨ ਤੋਂ ਅਰਦਾਸ ਕਰਕੇ ਇਹ ਮੋਰਚਾ ਸ਼ੁਰੂ ਹੋਇਆ ਸੀ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਮੋਰਚੇ ਨੂੰ ਜਿੱਤ ਪ੍ਰਾਪਤ ਹੋਈ ਹੈ।ਉਨ੍ਹਾਂ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ।ਇਸੇ ਦੌਰਾਨ ਯੁੱਧਵੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਸੇਵਾਵਾਂ ਲਈ ਧੰਨਵਾਦ ਕੀਤਾ।
ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਜਰਨੈਲ ਸਿੰਘ ਡੋਗਰਾਂਵਾਲਾ, ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਅਮਰਜੀਤ ਸਿੰਘ ਭਲਾਈਪੁਰ, ਬਾਵਾ ਸਿੰਘ ਗੁਮਾਨਪੁਰਾ, ਅਮਰੀਕ ਸਿੰਘ ਵਿਛੋਆ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਕੁਲਦੀਪ ਸਿੰਘ ਤੇੜਾ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਗਿਆਨੀ ਜਸਬੀਰ ਸਿੰਘ, ਅਕਾਲੀ ਆਗੂ ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸਿਮਰਜੀਤ ਸਿੰਘ ਕੰਗ, ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਤੇਜਿੰਦਰ ਸਿੰਘ ਪੱਡਾ, ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਦੇ ਪ੍ਰਧਾਨ ਕੰਵਰਚੜ੍ਹਤ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਆਗੂ ਅਤੇ ਸੰਗਤਾਂ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media