Wednesday, September 16, 2026

ਸ਼੍ਰੋਮਣੀ ਕਮੇਟੀ ਨੇ ਕਿਸਾਨ ਆਗੂਆਂ ਨੂੰ ਕੀਤਾ ਸਨਮਾਨਿਤ

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਤੌਰ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਸਨਮਾਨਿਤ ਕੀਤਾ। ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਕਿਸਾਨ ਆਗੂਆਂ ਨੂੰ ਦਿੱਤੇ। ਸਨਮਾਨ ਵਿਚ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
                 

 ਸਨਮਾਨ ਪ੍ਰਾਪਤ ਕਰਨ ਵਾਲੇ ਆਗੂਆਂ ਵਿਚ ਬਲਬੀਰ ਸਿੰਘ ਰਾਜੇਵਾਲ, ਸਾਬਕਾ ਜਥੇਦਾਰ ਗਿਆਨੀ ਜਸਬੀਰ ਸਿੰਘ ਰੋਡੇ, ਗੁਰਨਾਮ ਸਿੰਘ ਚੜੂਨੀ, ਸ੍ਰੀ ਰਕੇਸ਼ ਟਿਕੇਤ, ਡਾ. ਸਵੈਮਾਨ ਸਿੰਘ, ਸ੍ਰੀ ਦਰਸ਼ਨਪਾਲ, ਯੁੱਧਵੀਰ ਸਿੰਘ, ਕੁਲਵੰਤ ਸਿੰਘ ਸੰਧੂ ਵੱਲੋਂ ਪ੍ਰਗਟ ਸਿੰਘ, ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਸਿੰਘ ਰਾਏ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਨਿਰਭੈ ਸਿੰਘ ਢੁਡੀਕੇ, ਹਰਜਿੰਦਰ ਸਿੰਘ ਟਾਂਡਾ, ਹਰਮੀਤ ਸਿੰਘ ਕਾਦੀਆਂ, ਕੁਲਦੀਪ ਸਿੰਘ ਵਜੀਦਪੁਰ, ਬਲਵੰਤ ਸਿੰਘ, ਮੁਕੇਸ਼ ਚੰਦਰ ਸ਼ਰਮਾ, ਜਗਵੀਰ ਸਿੰਘ ਚੌਹਾਨ, ਕਿਰਪਾ ਸਿੰਘ, ਸੁਖਪਾਲ ਸਿੰਘ ਡੋਫਰ, ਹਰਪਾਲ ਸਿੰਘ ਸੰਘਾ, ਮੇਜਰ ਸਿੰਘ ਪੁੰਨਾਵਾਲਾ, ਬਲਵਿੰਦਰ ਸਿੰਘ ਔਲਖ, ਕਿਰਨਜੀਤ ਸਿੰਘ ਸੇਖੋਂ, ਬੋਘ ਸਿੰਘ ਮਾਨਸਾ, ਮਨਜਿੰਦਰ ਸਿੰਘ ਬੁੱਟਰ, ਸੁੱਚਾ ਸਿੰਘ, ਹਰਦੇਵ ਸਿੰਘ ਸੰਧੂ, ਬਲਦੇਵ ਸਿੰਘ ਜੀਰਾ, ਕੰਵਲਪ੍ਰੀਤ ਸਿੰਘ ਪੰਨੂ, ਗੁਰਬਖ਼ਸ਼ ਸਿੰਘ ਬਰਨਾਲਾ, ਹਰਿੰਦਰ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ ਕੱਟਿਆਵਾਲੀ, ਬੀਬੀ ਜੇਬਾ ਖਾਨ ਝਾਰਖੰਡ, ਮਨਦੀਪ ਸਿੰਘ ਨਥਵਾਨ, ਬਲਜਿੰਦਰ ਸਿੰਘ ਬਿੱਟੂ ਆਦਿ ਸ਼ਾਮਲ ਸਨ।

                ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਬੱਡੀ ਜਗਤ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਲਗਾਤਾਰ ਸੇਵਾ ਨਿਭਾਈ, ਉਨ੍ਹਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸ਼ਖ਼ਸੀਅਤਾਂ ਵਿਚ ਉੱਘੇ ਖੇਡ ਪ੍ਰਮੋਟਰ ਟੋਨੀ ਸੰਧੂ ਰੁੜਕ ਕਲਾਂ ਜਲੰਧਰ, ਗੁਰਪਾਲ ਸਿੰਘ ਪਾਲਾ ਖੇਡ ਪ੍ਰਮੋਟਰ, ਮੰਗ ਸਿੰਘ ਮੰਗੀ ਅੰਤਰਾਸ਼ਟਰੀ ਕਬੱਡੀ ਪਲੇਅਰ, ਤਰਿੰਦਰਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਮਨਜੋਤ ਸਿੰਘ ਆਦਿ ਸ਼ਾਮਲ ਹਨ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …