ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ‘ਕਿਸਾਨ ਮੋਰਚੇ ਵਿੱਚ ਜਿੱਤ ਪ੍ਰਾਪਤ ਕਰਕੇ ਕਿਸਾਨ ਲੀਡਰ ਫਤਿਹ ਮਾਰਚ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ
ਟੇਕਣ ਆਏ।ਪਿੰਗਲਵਾੜਾ ਮਾਨਾਂਵਾਲਾ ਦੇ ਸਾਰੇ ਸਕੂਲੀ ਬੱਚਿਆਂ ਦੇ ਬੈਂਡ, ਗਤਕਾ ਪਾਰਟੀ ਅਤੇ ਸਮੂਹ ਬੱਚਿਆਂ ਨੇ ਆਪਣੇ ਟੀਚਰਾਂ ਦੀ ਅਗਵਾਈ ‘ਚ ਕਿਸਾਨ ਏਕਤਾ ਦੇ ਨਾਅਰੇ ਲਗਾਉਂਦੇ ਹੋਏ ਪੂਰੇ ਫਤਿਹ ਮਾਰਚ ਦਾ ਸਵਾਗਤ ਕੀਤਾ।ਸਕੂਲੀ ਬੱਚਿਆਂ ਨੇ ਹੱਥਾਂ ਵਿੱਚ ਕਿਸਾਨ ਮੋਰਚੇ ਸਬੰਧੀ ਬੈਨਰ ਅਤੇ ਤਖਤੀਆਂ ਫੜੀਆਂ ਹੋਈਆਂ ਸਨ । ਇਸ ਜੇਤੂ ਮਾਰਚ ਵਿੱਚ ਪਿੰਗਲਵਾੜਾ ਸੰਸਥਾ ਦੇ ਸਾਰੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀ ਤੇ ਸੰਸਥਾ ਦੀਆਂ ਸਾਰੀਆਂ ਬ੍ਰਾਂਚਾਂ ਤੋਂ ਸੈਂਕੜੇ ਮੁਲਾਜ਼ਮ ਸ਼ਾਮਿਲ ਹੋਏ ।
ਮਾਨਾਂਵਾਲਾ ਬ੍ਰਾਂਚ ਦੇ ਗੇਟ ਦੇ ਬਾਹਰ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ, ਪਿੰਗਲਵਾੜਾ ਸੋਸਾਇਟੀ ਦੇ ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ, ਆਨਰੇਰੀ ਸਕੱਤਰ ਮੁਖਤਾਰ ਸਿੰਘ, ਮੈਂਬਰ ਪਿੰਗਲਵਾੜਾ ਸੋਸਾਇਟੀ ਰਾਜਬੀਰ ਸਿੰਘ ਪ੍ਰਸ਼ਾਸਕ ਕਰਨਲ ਦਰਸ਼ਨ ਸਿੰਘ ਬਾਵਾ ਆਦਿ ਨੇ ਉਘੇ ਕਿਸਾਨ ਲੀਡਰਾਂ ਰਾਕੇਸ਼ ਟਿਕੈਤ, ਡਾ. ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ ਅਤੇ ਗੁਰਨਾਮ ਸਿੰਘ ਚਡੂਨੀ ਦਾ ਸਿਰੋਪੇ ਪਾ ਕੇ ਨਿੱਘਾ ਸਵਾਗਤ ਕੀਤਾ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media