Monday, November 23, 2026

ਪਤੀ ਤੇ ਪਤਨੀ ਆਪਣੀ ਜਿੰਮੇਵਾਰੀ ਸਮਝਣ – ਚੇਅਰਪਰਸਨ ਮੁਨੀਸ਼ਾ ਗੁਲਾਟੀ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ 65 ਕੇਸਾਂ ਦੀ ਕੀਤੀ ਸੁਣਵਾਈ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕਮਿਸ਼ਨ ਵਲੋਂ ਹਫਤੇ ਦੇ ਸੱਤੇ ਦਿਨ ਪੀੜਤ ਔਰਤਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ ਅਤੇ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮੁਨੀਸ਼ਾ ਗੁਲਾਟੀ ਨੇ ਪੁਲਿਸ ਲਾਈਨ ਵਿਖੇ ਲੱਗੀ ਲੋਕ ਅਦਾਲਤ ਦੌਰਾਨ ਪਠਾਨਕੋਟ, ਗੁਰਦਾਸਪੁਰ, ਬਟਾਲਾ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਦੇ 65 ਕੇਸਾਂ ਦੀ ਸੁਣਵਾਈ ਦੌਰਾਨ ਕੀਤਾ।ਚੇਅਰਪਰਸਨ ਨੇ ਦੱਸਿਆ ਕਿ ਅੱਜ ਦੇ ਰੀਵਿਊ ਕੇਸਾਂ ਦੌਰਾਨ ਪੁਲਿਸ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਾਰੇ ਕੇਸਾਂ ਦੀ 15 ਦਿਨ ਦੇ ਅੰਦਰ ਅੰਦਰ ਕਾਰਵਾਈ ਕਰਕੇ ਕਮਿਸ਼ਨ ਨੂੰ ਰਿਪੋਰਟ ਕਰਨ।
                 ਸ੍ਰੀਮਤੀ ਮੁਨੀਸ਼ਾ ਗੁਲਾਟੀ ਨੇ ਕਿਹਾ ਕਿ ਪਤੀ ਪਤਨੀ ਇਕ ਦੂਜੇ ਦੇ ਪੂਰਕ ਹਨ ਅਤੇ ਦੋਹਾਂ ਨੂੰ ਇਕ ਦੂਜੇ ਦੀ ਜਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਮਾਜ ਦਾ ਤਾਣਾ-ਬਾਣਾ ਤਾਂ ਹੀ ਠੀਕ ਰਹਿ ਸਕਦਾ ਹੈ ਜੇਕਰ ਪਤੀ ਪਤਨੀ ਆਪਣੀਆਂ ਪਰਿਵਾਰਵਕ ਜਿੰਮੇਵਾਰੀਆਂ ਪੂਰੀਆਂ ਤਨਦੇਹੀ ਨਾਲ ਨਿਭਾਉਣ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਰਿਸ਼ਤੇ ਦਾ ਸਨਮਾਨ ਹੋਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਕੰਟਰੈਕਟ ਵਿਆਹ ਤੋਂ ਬਚਣ ਦੀ ਅਪੀਲ ਵੀ ਕੀਤੀ।ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਮੈਡਮ ਗੁਲਾਟੀ ਨੇ ਕਿਹਾ ਕਿ ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਫਾਸਟ ਟਰੈਕ ਕੋਰਟ ਹੋਣੇ ਚਾਹੀਦੇ ਹਨ ਤਾਂ ਜੋ ਔਰਤਾਂ ਨੂੰ ਜਲਦ ਇਨਸਾਫ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਮਿਸ਼ਨ ਪ੍ਰਤੀ ਸੰਜ਼ਮ ਰੱਖਣਾ ਚਾਹੀਦਾ ਹੈ।ਇਨਸਾਫ ਵਿੱਚ ਦੇਰੀ ਹੋ ਸਕਦੀ ਹੈ, ਪਰ ਹਰ ਕਿਸੇ ਨੂੰ ਨਿਆਂ ਜਰੂਰ ਮਿਲੇਗਾ।
ਇਸ ਮੌਕੇ ਵਿਜੈ ਕੁਮਾਰ ਡਿਪਟੀ ਡਾਇਰੈਕਟਰ ਤੋਂ ਇਲਾਵਾ ਪੁਲਿਸ ਅਧਿਕਾਰੀ ਵੀ ਹਾਜਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …