Monday, September 14, 2026

ਐਸ.ਡੀ.ਐਮ ਡਾ. ਜੈਇੰਦਰ ਵਲੋਂ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਨਾਲ ਰਾਬਤਾ

ਲੋਕਤੰਤਰੀ ਪ੍ਰਕਿਰਿਆ ‘ਚ ਵੱਧ ਤੋਂ ਵੱਧ ਭਾਗ ਲੈਣ ਲਈ ਕੀਤਾ ਪ੍ਰੇਰਿਤ

ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਐਸ.ਡੀ.ਐਮ ਡਾ. ਜੈਇੰਦਰ ਸਿੰਘ ਵਲੋਂ ਅੱਜ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਬੂਥਾਂ ’ਤੇ ਜਾ ਕੇ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
                  ਉਨ੍ਹਾਂ ਕਪੂਰਥਲਾ ਹਲਕੇ ਦੇ ਪੋਲਿੰਗ ਬੂਥ 104, 63 ਤੇ 127 ਨੰਬਰ ਦਾ ਦੌਰਾ ਕੀਤਾ ਤੇ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਨਾਲ ਗੱਲਬਾਤ ਕੀਤੀ।ਉਨਾਂ ਕਿਹਾ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਜਮਹੂਰੀ ਹੱਕ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉੁਨ੍ਹਾਂ ਪੋਲਿੰਗ ਬੂਥਾਂ ‘ਤੇ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਦੀ ਸਹੂਲਤ ਲਈ ਰੈਂਪ ਬਣਾਉਣ ਤੇ ਵੀਲ੍ਹ ਚੇਅਰਾਂ ਦਾ ਪ੍ਰਬੰਧ ਕਰਨ ਦਾ ਵੀ ਜਾਇਜ਼ਾ ਲਿਆ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …