Thursday, October 15, 2026

ਜਲਿਆਂਵਾਲਾ ਬਾਗ ਵਿਖੇ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸਾਸ਼ਨ ਵਲੋਂ ਮੋਕ ਐਕਸਰਸਾਈਜ਼ 15 ਦਸੰਬਰ ਨੂੰ -ਐਸ.ਡੀ.ਐਮ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਐਨ.ਡੀ.ਆਰ.ਐਫ ਦੇ ਸਹਿਯੋਗ ਨਾਲ ਜਲਿਆਂਵਾਲਾ ਬਾਗ ਵਿਖੇ 15 ਦਸੰਬਰ 2021 ਨੂੰ ਬਾਅਦ ਦੁਪਹਿਰ 12 ਵਜੇ ਮੋਕ ਐਕਸਰਸਾਈਜ਼ ਕੀਤੀ ਜਾਵੇਗੀ।ਇਸ ਸਬੰਧ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐਸ.ਡੀ.ਐਮ ਅੰਮ੍ਰਿਤਸਰ-1 ਟੀ.ਬੈਨਿਥ ਨੇ ਦੱਸਿਆ ਕਿ ਇਸ ਮੋਕੇ ਐਕਸਰਸਾਈਜ਼ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫਤਾਂ ਤੋਂ ਬਚਾਉਣ ਸਬੰਧੀ ਜਾਗਰੂਕ ਕਰਨਾ ਹੈ।
               ਉਨ੍ਹਾਂ ਦੱਸਿਆ ਕਿ ਹੈਰੀਟੇਜ਼ ਸਟਰੀਟ ਵਿਖੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਹੁੰਦੀ ਹੈ ਅਤੇ ਇਸ ਐਕਸਰਸਾਈਜ਼ ਦਾ ਉਦੇਸ਼ ਲੋਕਾਂ ਨੂੰ ਕੁਦਰਤੀ ਆਫਤਾਂ ਤੋਂ ਕਿਸ ਤਰ੍ਹਾਂ ਬਚਾਓ ਕਰਨਾ ਹੈ ਅਤੇ ਵੱਖ-ਵੱਖ ਵਿਭਾਗਾਂ ਵਲੋਂ ਕਿਹੜੇ ਕਿਹੜੇ ਕੰਮ ਕੀਤੇ ਜਾਣੇ ਹਨ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਹੈ।ਬੈਨਿਥ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਲਿਆਂਵਾਲਾ ਬਾਗ ਵਿਖੇ ਕੇਵਲ ਮੋਕ ਅਕਸਰਸਾਈਜ਼ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ।ਬੈਨਿਥ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਜਲਿਆਂਵਾਲਾ ਬਾਗ ਵਿਖੇ ਪਹੁੰਚਣ ਤਾਂ ਜੋ ਮੋਕ ਐਕਸਰਸਾਈਜ਼ ਨੂੰ ਵਧੀਆ ਢੰਗ ਨਾਲ ਕੀਤਾ ਜਾ ਸਕੇ।
                ਇਸ ਮੌਕੇ ਐਨ.ਡੀ.ਆਰ.ਐਫ ਦੇ ਡਿਪਟੀ ਕਮਾਂਡੈਂਟ ਰਿਸ਼ੀ ਮਹਾਜਨ, ਸਹਾਇਕ ਸਿਵਲ ਸਰਜਨ ਡਾ: ਅਮਰਜੀਤ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ, ਨਗਰ ਨਿਗਮ ਦੇ ਸਿਹਤ ਅਫਸਰ ਡਾ. ਯੋਗੇਸ਼ ਅਰੋੜਾ, ਡੀ.ਐਸ.ਪੀ ਦਿਹਾਤੀ ਓਂਕਾਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …