Wednesday, October 14, 2026

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਤਿੰਨ ਰੋਜ਼ਾ ਸੰਗਰੈਰ ਵਿਰਾਸਤੀ ਮੇਲੇ ਦਾ ਉਦਘਾਟਨ

ਮੁੱਖ ਮੰਤਰੀ ਚੰਨੀ ਨੇ ਮਨੁੱਖਤਾ ਨੂੰ ਸਮਰਪਿਤ ਕੀਤੇ ਸੰਗਰੂਰ ਕੋਠੀ, ਬਨਾਸਰ ਬਾਗ, ਮਾਰਬਲ ਬਾਰਾਂਦਰੀ ਅਤੇ ਘੰਟਾ ਘਰ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਵਿਰਾਸਤ ਨੂੰ ਰੂਪਮਾਨ ਕਰਦੇ ਤਿੰਨ ਰੋਜ਼ਾ ‘ਸੰਗਰੂਰ ਵਿਰਾਸਤੀ ਮੇਲੇ’ ਦਾ ਬਨਾਸਰ ਬਾਗ਼ ਤੋਂ ਆਗਾਜ਼ ਕੀਤਾ।ਉਨਾਂ ਨੇ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ ਕੋਠੀ, ਬਨਾਸਰ ਬਾਗ, ਮਾਰਬਲ ਬਾਰਾਂਦਰੀ ਅਤੇ ਘੰਟਾ ਘਰ ਨੂੰ ਪੁਨਰ ਸੁਰਜੀਤ ਕਰਨ ਅਤੇ ਅਪਗ੍ਰੇਡੇਸ਼ਨ ਕਰਨ ਉਪਰੰਤ ਮਨੁੱਖਤਾ ਨੂੰ ਸਮਰਪਿਤ ਕਰਨ ਦੀ ਰਸਮ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਮੌਜ਼ੂਦਗੀ ਵਿੱਚ ਅਦਾ ਕੀਤੀ।
               ਮੁੱਖ ਮੰਤਰੀ ਚੰਨੀ ਨੇ ਵਿਰਾਸਤੀ ਮੇਲੇ ਦੀ ਸਟੇਜ਼ ਤੋਂ ਅਦਾਕਾਰਾਂ ਅਤੇ ਲੋਕ ਸਾਜ਼ ਵਜਾਉਣ ਵਾਲਿਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਖੁਦ ਵੀ ਨੌਜਵਾਨ ਕਲਾਕਾਰਾਂ ਨਾਲ ਖੜ ਕੇ ਸਾਜ਼ ਵਜਾਏ।ਜ਼ਿਲਾ ਪ੍ਰਸ਼ਾਸਨ ਦੀ ਤਰਫੋਂ ਡਿਪਟੀ ਕਮਿਸ਼ਨਰ ਰਾਮਵੀਰ ਤੇ ਹੋਰ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਇੱਕ ਪੁਸਤਕ ‘ਸੰਗਰੂਰ ਦੈਨ ਐਂਡ ਨਾਓ ਟੇਲ ਆਫ਼ ਏ ਸਿਟੀ’ ਵੀ ਭੇਟ ਕੀਤੀ।
                  ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਵਿਰਾਸਤੀ ਮੇਲੇ ਤਹਿਤ 15 ਅਤੇ 16 ਦਸੰਬਰ ਨੂੰ ਵੀ ਬਨਾਸਰ ਬਾਗ ਵਿਖੇ ਲੋਕ ਕਲਾਵਾਂ ’ਤੇ ਆਧਾਰਿਤ ਸਮਾਗਮਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ।ਜਿਸ ਵਿੱਚ ਪੰਜਾਬ ਭਰ ਤੋਂ ਆਏ ਕਲਾਕਾਰ ਅਤੇ ਨਾਟਕਕਾਰ ਆਪਣੇ ਹੁਨਰ ਬਾਖੂਬੀ ਪੇਸ਼ ਕਰਨਗੇ।
                ਅੱਜ ਦੇ ਉਦਘਾਟਨੀ ਸਮਾਰੋਹ ਮੌਕੇ ਸੰਜੇ ਕੁਮਾਰ ਵਿਸ਼ੇਸ਼ ਮੁੱਖ ਸਕੱਤਰ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਸ਼੍ਰੀਮਤੀ ਕੰਵਲ ਪ੍ਰੀਤ ਬਰਾੜ ਡਾਇਰੈਕਟਰ ਸੈਰ ਸਪਾਟਾ ਵਿਭਾਗ, ਡਿਪਟੀ ਕਮਿਸ਼ਨਰ ਰਾਮਵੀਰ, ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …