ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੀ ਬਾਰਡਰ ਜ਼ੋਨ ਦੇ ਪ੍ਰਧਾਨ ਸਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ
ਵਿੱਚ ਉਚੇਚੇ ਤੌਰ ‘ਤੇ ਪਹੁੰਚੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਸੂਬਾ ਆਗੂ ਮਨੋਜ ਕੁਮਾਰ, ਗੁਰਭੇਜ ਸਿੰਘ ਢਿੱਲੋਂ ਤੇ ਰਜੇਸ਼ ਕੁਮਾਰ, ਸਰਕਲ ਪ੍ਰਧਾਨ ਗੁਰਵੰਤ ਸਿੰਘ ਸੂਹੀ, ਸਕੱਤਰ ਸਿੰਘ ਮਾਹਲ, ਹਰਜੀਤ ਸਿੰਘ ਔਲਖ ਤੇ ਮੇਜਰ ਸਿੰਘ ਆਦਿ ਨੇ ਮੀਟਿੰਗ ਨੂੰ ਸੰਬੋਧਨ ਕੀਤਾ। ਮੀਟਿੰਗ ਵਿੱਚ ਪੰਜਾਬ ਸਰਕਾਰ ਵਲੋਂ ਪੇਂਡੂ ਭੱਤਾ ਬੰਦ ਕਰਨ ਅਤੇ ਬੇਰੁਜ਼ਗਾਰ ਮੁਲਾਜ਼ਮਾਂ ‘ਤੇ ਲਾਠੀਚਾਰਜ਼ ਕਰਨ ਦੀ ਵੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।ਸਰਕਲ ਪ੍ਰਧਾਨ ਸਕੱਤਰ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਮੁਲਾਜ਼ਮਾਂ ਨੂੰ ਤਨਖਾਹ ਕਮਿਸ਼ਨ ਦੇ ਪੂਰੇ ਲਾਭ ਦੇਣ ਦੇ ਇਸ਼ਤਿਹਾਰੀ ਦਾਅਵੇ ਫੋਕੇ ਸਾਬਿਤ ਹੋ ਰਹੇ ਹਨ।ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਪੇਂਡੂ ਖੇਤਰਾਂ ਪ੍ਰਤੀ ਸੌੜੀ ਸੋਚ ਦਾ ਪ੍ਰਗਟਾਵਾ ਕਰਦਿਆਂ ਇਨ੍ਹਾਂ ਖੇਤਰਾਂ ਵਿੱਚ ਕੰਮ ਕਰਦੇ ਮੁਲਾਜਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਮਿਲਣਯੋਗ ਪੰਜ ਫੀਸਦੀ ਪੇਂਡੂ ਖੇਤਰ ਭੱਤੇ ਨੂੰ ਸਤੰਬਰ ਮਹੀਨੇ ਦੇ ਪੁਰਾਣੇ ਫੈਸਲੇ ਦੇ ਹਵਾਲੇ ਨਾਲ ਅਚਾਨਕ ਰੋਕਣ ਅਤੇ ਇਸ ਭੱਤੇ ਤੋਂ ਬਿਨਾਂ ਤਨਖਾਹਾਂ ਬਣਾਉਣ ਦੀਆਂ ਹਦਾਇਤਾਂ ਖਜ਼ਾਨਾ ਦਫਤਰਾਂ ਰਾਹੀ ਜਾਰੀ ਕਰ ਦਿੱਤੀਆਂ ਹਨ।ਜੋ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਪ੍ਰਤੀ ਦੋ ਵੱਡੇ ਮਾਰੂ ਫੈਸਲੇ ਹਨ।ਉਨਾਂ ਕਿਹਾ ਕਿ ਨੇ ਪੰਜਾਬ ਸਰਕਾਰ ਨੂੰ ਮੁਲਾਜਮਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਬਰ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਹੈ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media