ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਜਥੇਬੰਦੀ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ, ਬੀਬੀਆਂ ਵਲੋਂ ਦਿੱਲੀ ਤੋਂ ਚੱਲੇ ਫਤਹਿ
ਮਾਰਚ ਵਿੱਚ ਸ਼ਮੂਲੀਅਤ ਕੀਤੀ ਤੇ ਜੱਥੇ ਦਾ ਪੰਜਾਬ ਵਿੱਚ ਥਾਂ-ਥਾਂ ਸਵਾਗਤ ਕੀਤਾ, ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਕਾਰਪੋਰੇਟ ਤੇ ਦੇਸ਼ ਦੇ ਹਾਕਮਾਂ ਖਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ।
ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਮਜ਼ਬੂਰ ਕਰਨ ਵਾਲੇ ਕਿਸਾਨ ਅੰਦੋਲਨ ਤੇ ਅੰਦੋਲਨ ਵਿੱਚ ਸ਼ਹੀਦ ਹੋਏ 700 ਤੋ ਵੱਧ ਕਿਸਾਨਾਂ ਮਜਦੂਰਾਂ ਨੂੰ ਸਮਰਪਿਤ ਫਤਹਿ ਮਾਰਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ,ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਦਿੱਲੀ ਤੋਂ ਚੱਲ ਕੇ ਅੰਮ੍ਰਿਤਸਰ ਹਰਿਮੰਦਰ ਸਾਹਿਬ ਨਤਮਸਤਕ ਹੋਇਆ।ਇਹ ਕਾਫ਼ਲਾ ਲਗਭਗ 20 ਕਿਲੋਮੀਟਰ ਲੰਮਾ ਸੀ।ਪੰਜਾਬ ਵਿੱਚ ਥਾਂ-ਥਾਂ ਜਿਵੇਂ ਫ਼ਤਹਿਗੜ੍ਹ ਸਾਹਿਬ, ਖੰਨੇ, ਦੋਰਾਹੇ, ਲੁਧਿਆਣੇ, ਫਿਲੌਰ, ਫਗਵਾੜਾ, ਜਲੰਧਰ, ਸੁਭਾਨਪੁਰ, ਬਿਆਸ, ਰਈਆ, ਟਾਂਗਰਾ, ਜੰਡਿਆਲਾ, ਅੰਮ੍ਰਿਤਸਰ ਗੋਲਡਨ ਗੇਟ ਵਿਖੇ ਵੱਡੇ ਇਕੱਠਾਂ ਨੇ ਕਿਸਾਨ ਆਗੂਆਂ ਨੂੰ ਸਿਰੋਪਾਓ ਭੇਂਟ ਕੀਤੇ ਤੇ ਸ਼ਾਨਦਾਰ ਸਵਾਗਤ ਕੀਤਾ।ਸੂਬਾ ਆਗੂਆਂ ਦੀ ਅਗਵਾਈ ਹੇਠ ਗੋਲਡਨ ਗੇਟ ਤੋਂ ਅੱਗੇ ਪੈਦਲ ਮਾਰਚ ਕਰਕੇ ਹਰਿਮੰਦਿਰ ਸਾਹਿਬ ਪੁੱਜਾ।ਹਰਮੰਦਿਰ ਸਾਹਿਬ ਪਹੁੰਚ ਕੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਹੋਣਾ ਦੇਸ਼ ਭਰ ਤੇ ਦੁਨੀਆ ਭਰ ਦੇ ਕਿਸਾਨਾਂ ਮਜ਼ਦੂਰਾਂ ਦੀ ਬਹੁਤ ਵੱਡੀ ਜਿੱਤ ਹੈ ਤੇ ਕਾਰਪੋਰੇਟ ਜਗਤ, ਡਬਲਿਊ ਟੀ.ਓ, ਵਿਸ਼ਵ ਵਪਾਰ ਸੰਸਥਾ ਤੇ ਮੁਦਰਾ ਕੋਸ਼ ਫੰਡ ਤੇ ਦੇਸ਼ ਦੀ ਹਾਕਮ ਜੁੰਡਲੀ ਦੀ ਲੱਕ ਭੰਨਵੀ ਹਾਰ ਹੈ।ਜਿਨ੍ਹਾਂ ਪਾਸ ਅਥਾਹ ਧਨ ਦੌਲਤ, ਫੋਜਾਂ, ਪੁਲੀਸ ਤੇ ਆਰਥਿਕ ਮਾਹਿਰਾਂ ਦੀ ਫੌਜ ਹੈ, ਆਈ.ਟੀ ਸੈਲ ਤੇ ਸਰਕਾਰ ਪੱਖੀ ਮੀਡੀਆ ਹੋਰ ਬਹੁਤ ਸਾਰੇ ਸਾਧਨ ਹਨ।ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਕਾਰਪੋਰੇਟ ਘਰਾਣਿਆਂ ਤੇ ਦੇਸ਼ ਦੀ ਹਾਕਮ ਜੁੰਡਲੀ ਖਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਸੂਬਾ ਆਗੂ ਸੁਖਵਿੰਦਰ ਸਿੰਘ ਸਭਰਾ, ਜਸਬੀਰ ਸਿੰਘ ਪਿੱਦੀ, ਗੁਰਬਚਨ ਸਿੰਘ ਚੱਬਾ,ਹਰਪ੍ਰੀਤ ਸਿੰਘ ਸਿੱਧਵਾਂ, ਗੁਰਲਾਲ ਸਿੰਘ ਪੰਡੋਰੀ, ਰਣਜੀਤ ਸਿੰਘ ਕਲੇਰਬਾਲਾ, ਸਤਨਾਮ ਸਿੰਘ ਮਾਨੋਚਾਹਲ, ਰਾਣਾ ਰਣਬੀਰ ਸਿੰਘ ਸਿੰਘ ਆਦਿ ਆਗੂ ਵੀ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media