Sunday, July 19, 2026

ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ ‘ਕੌਣ ਬਣੇਗਾ ਦਸ਼ਮੇਸ਼ ਦਾ ਲਾਡਲਾ ‘ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ

PPN1711201419

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਮਾਝਾ ਜੋਨ ਵਿੱਚ ਭਾਈ ਗੁਰਦਾਸ ਹਾਲ ਵਿਖੇ ‘ਕੌਣ ਬਣੇਗਾ ਦਸ਼ਮੇਸ਼ ਦਾ ਲਾਡਲਾ’ ਪ੍ਰੋਗਰਾਮ ਤਹਿਤ ਗੁਰਬਾਣੀ ਤੇ ਸਿੱਖ ਇਤਿਹਾਸ ਨੂੰ ਸਮਰਪਿਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਵਾਲ-ਜਵਾਬ (ਕੁਇਜ਼) ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦਾ ਆਗਾਜ਼ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸਕੂਲ ਦੇ ਵਿਚਿਆਰਥੀਆਂ ਨੇ ਗੁਰਬਾਣੀ ਜੱਸ ਗਾ ਕੇ ਕੀਤਾ ਤੇ ਅਰਦਾਸ ਉਪਰੰਤ ਸਵਾਲ ਜਵਾਬ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ।
ਪ੍ਰੈਸ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸz: ਰਜਿੰਦਰ ਸਿੰਘ ਮਹਿਤਾ ਤੇ ਸz: ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਹ ਮੁਕਾਬਲੇ ਕੈਂਦਰੀ ਜ਼ੋਨ, ਮਾਲਵਾ ਜ਼ੋਨ, ਮਾਝਾ ਜ਼ੋਨ ਤੇ ਦੋਆਬਾ ਜ਼ੋਨ ਵਿੱਚ ਸ੍ਰੀ ਅੰਮ੍ਰਿਤਸਰ, ਤਰਨ-ਤਾਰਨ, ਗੁਰਦਾਸਪੁਰ, ਪਠਾਨ ਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਤੇ ਫਾਈਨਲ ਮੁਕਾਬਲੁ ਵਿੱਚ ਪਹੁੰਚਣ ਵਾਲੇ ਪਹਿਲੇ ਦਰਜ਼ੇ ਤੇ ਆਉਣ ਵਾਲੇ ਸਕੂਲ ਨੂੰ 31000/- ਰੁਪਏ, ਦੂਸਰੇ ਦਰਜ਼ੇ ਤੇ ਆਉਣ ਵਾਲੇ ਸਕੂਲ ਨੂੰ 21000/- ਰੁਪਏ ਤੇ ਤੀਸਰੇ ਦਰਜ਼ੇ ਤੇ ਆਉਣ ਵਾਲੇ ਸਕੂਲ ਨੂੰ 11000/- ਰੁਪਏ ਅਤੇ ਟਰਾਫੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਵੱਖ-ਵੱਖ 125 ਸਕੂਲੀ ਟੀਮਾਂ ਵਿੱਚ ਕਰਵਾਏ ਜਾ ਰਹੇ ਹਨ ਤੇ ਫਾਈਨਲ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਦਸੰਬਰ ਨੂੰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਸਿੱਖੀ ਦੇ ਜ਼ਜ਼ਬੇ ਨੂੰ ਪਰਪੱਕ ਕਰਨ ਲਈ ਕਰਵਾਏ ਜਾ ਰਹੇ ਹਨ।ਸਕੂਲੀ ਟੀਮਾਂ ਨੂੰ ਸਵਾਲ ਜਵਾਬ ਬੀਬੀ ਬਲਜੀਤ ਕੌਰ ਤੇ ਸz: ਗੁਰਪ੍ਰੀਤ ਸਿੰਘ ਨੇ ਕੀਤੇ।
ਇਸ ਮੌਕੇ ਸz: ਅਮਰਬੀਰ ਸਿੰਘ ਢੋਟ ਕੌਂਸਲਰ, ਸz: ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਸz: ਇੰਦਰ ਮੋਹਣ ਸਿੰਘ ‘ਅਨਜਾਣ’, ਸz: ਉਪਕਾਰ ਸਿੰਘ ਸੰਧੂ, ਸz: ਸ਼ਿਸ਼ਪਾਲ ਸਿੰਘ ਮੀਰਾਂ ਕੋਟ, ਪ੍ਰਿੰਸੀਪਲ ਬਲਵਿੰਦਰ ਸਿੰਘ,  ਸz: ਬਲਬੀਰ ਸਿੰਘ ਤੇ ਸz: ਗੁਰਪਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply