Monday, October 12, 2026

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ ਕੀਤੀ ਰੈਲੀ

ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਉਪਲੀ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਵਾਅਦਾ ਖਿਲਾਫੀ ਵਿਰੁੱਧ ਰੈਲੀ ਕਰਨ ਤੋਂ ਬਾਅਦ ਯੂਨਿਟ ਕਮੇਟੀ ਦੀ ਚੋਣ ਕੀਤੀ ਗਈ।ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਕਿਹਾ ਕਿ ਸਾਢੇ ਸਤਾਰਾਂ ਏਕੜ ਤੋਂ ਉਪਰ ਜ਼ਮੀਨ ਹੱਦਬੰਦੀ ਕਾਨੂੰਨ ਤਹਿਤ ਜ਼ਮੀਨ ਦੀਆਂ ਲਿਸਟਾਂ ਬਣਾਉਣ ਬਾਰੇ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਹਦਾਇਤਾਂ ਜਾਰੀ ਕਰਨ ਦੇ ਐਲਾਨ ਕਰਨ ਦੇ ਕੁੱਝ ਘੰਟਿਆਂ ਬਾਅਦ ਹੀ ਚੁੱਪ ਚੁਪੀਤੇ ਐਲਾਨ ਵਾਪਸ ਲੈਣ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਮੁੱਖ ਮੰਤਰੀ ਗ਼ਰੀਬ ਲੋਕਾਂ ਦੇ ਕਿੰਨੇ ਕੁ ਹਮਦਰਦ ਹਨ।ਇਸ ਤੋਂ ਇਲਾਵਾ ਪੰਜ ਪੰਜ ਮਰਲੇ ਪਲਾਟ, ਰਾਸ਼ਨ ਕਾਰਡ ਕੱਟੇ ਨਾ ਬਹਾਲ ਕਰਵਾਉਣ, ਕਰਜ਼਼ਾ ਮੁਆਫੀ, ਕਰਜ਼ੇ ਸਬੰਧੀ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਬਣਾਉਣ ਆਦਿ ਦੀਆਂ ਮੰਗਾਂ ਮੰਨ ਕੇ ਉਸ ਨੂੰ ਅਮਲੀ ਰੂਪ ‘ਚ ਲਾਗੂ ਨਾ ਕਰਨ ਤੱਕ ਸਾਫ਼ ਝਲਕਦਾ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਵੀ ਬਾਕੀਆਂ ਵਾਂਗ ਸਾਮਰਾਜ ਪੱਖੀ ਨੀਤੀਆਂ ਉਪਰ ਚੱਲ ਰਹੇ ਹਨ।
                 ਇਸ ਮੌਕੇ ਯੂਨੀਅਨ ਦੇ ਜਿਲ੍ਹਾ ਸਕੱਤਰ ਬਿਮਲ ਕੌਰ, ਜਿਲ੍ਹਾ ਆਗੂ ਕਰਮਜੀਤ ਕੌਰ, ਅਮਰੀਕ ਸਿੰਘ ਨੇ ਕਿਹਾ ਕਿ ਗ਼ਰੀਬ ਲੋਕਾਂ ਦੇ ਰਾਸ਼ਨ ਕਾਰਡ ਚੋਂ ਕੱਟੇ ਨਾਮ ਅਤੇ ਨਵੇਂ ਰਾਸ਼ਨ ਕਾਰਡ ਬਣਵਾਉਣ ਅਤੇ ਡੀਪੂ ਹੋਲਡਰਾਂ ਦੀ ਘਪਲੇਬਾਜੀਆਂ ਖਿਲਾਫ 20 ਦਸੰਬਰ ਨੂੰ ਡੀ.ਸੀ ਦਫਤਰ ਸੰਗਰੂਰ ਵਿਖੇ ਸਬੰਧਤ ਅਧਿਕਾਰੀਆਂ ਨਾਲ ਯੂਨੀਅਨ ਆਗੂਆਂ ਵਲੋਂ ਮੁਲਾਕਾਤ ਕੀਤੀ ਜਾਵੇਗੀ ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …