ਕਪੂਰਥਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸਾਬਕਾ ਵਿਧਾਇਕਾ ਸ਼੍ਰੀਮਤੀ ਰਾਜਬੰਸ ਕੌਰ ਰਾਣਾ ਵਲੋਂ ਅੱਜ ਕਪੂਰਥਲਾ ਹਲਕੇ ‘ਚ 1.68 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।
ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕਰਨ ਉਪਰੰਤ ਉਨਾਂ ਕਿਹਾ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਕਪੂਰਥਲਾ ਹਲਕੇ ਦਾ ਰਿਕਾਰਡ ਵਿਕਾਸ ਕਰਵਾਇਆ ਗਿਆ ਹੈ, ਜਿਸ ਤਹਿਤ ਸਭ ਤੋਂ ਵੱਧ ਜ਼ੋਰ ਸਿੱਖਿਆ ’ਤੇ ਦਿੱਤਾ ਗਿਆ ਹੈ।
ਉਨ੍ਹਾਂ ਵਾਰਡ ਨੰਬਰ 4 ਵਿਖੇ 68.57 ਲੱਖ ਰੁਪੈ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਤੋ ਇਲਾਵਾ ਵਾਰਡ ਨੰਬਰ 6 ਦੇ ਨਿਊ ਮਾਡਲ ਟਾਊਨ ਵਿਖੇ 24 ਲੱਖ, ਵਾਰਡ ਨੰਬਰ 22 ‘ਚ 23 ਲੱਖ, ਵਾਰਡ ਨੰਬਰ 35 ਦੇ ਸੰਤਪੁਰਾ ਵਿਖੇ 23.83 ਲੱਖ ਅਤੇ ਵਾਰਡ ਨੰਬਰ 35 ਵਿੱਚ ਹੀ ਗਲੀ ਨੰਬਰ 10 ਬਣਾਉਣ ਲਈ 22.28 ਲੱਖ ਰੁਪੈ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਕੌਂਸਲਰ ਨਰਿੰਦਰ ਮਨਸੂ ਤੇ ਦੀਪਕ ਸਲਵਾਨ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦੀਪ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ ਤੇ ਹੋਰ ਹਾਜ਼ਰ ਸਨ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …