Tuesday, April 14, 2026

ਪੰਜਾਬ ਸਰਕਾਰ ਨੇ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਰੱਖਿਆ ਸਰਹਿੰਦ-ਫਤਹਿਗੜ੍ਹ ਸਾਹਿਬ-ਬੇਲਾ ਸੜਕ ਦਾ ਨਾਮ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਞਵਿਜੈ ਇੰਦਰ ਸਿੰਗਲਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਸਰਹਿੰਦ-ਫਤਿਹਗੜ੍ਹ ਸਾਹਿਬ-ਬੇਲਾ ਸੜਕ ਦਾ ਨਾਮ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਰੱਖ ਦਿੱਤਾ ਹੈ।ਮੰਤਰੀ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਤਿੰਨ ਇਤਿਹਾਸਕ ਸ਼ਹਿਰਾਂ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਨੂੰ ਜੋੜਨ ਵਾਲੀ ਇਸ ਸੜਕ ਨੂੰ ਹੁਣ ਮਾਤਾ ਗੁਜਰੀ ਮਾਰਗ ਵਜੋਂ ਜਾਣਿਆ ਜਾਵੇਗਾ।ਉਨਾਂ ਕਿਹਾ ਕਿ ਮਾਤਾ ਗੁਜਰ ਕੌਰ ਜੀ ਦੀ ਦੇ ਲਾਸਾਨੀ ਬਲੀਦਾਨ ਨੂੰ ਪੰਜਾਬ ਸਰਕਾਰ ਵਲੋਂ ਸਤਿਕਾਰ ਭੇਟ ਕਰਨ ਦਾ ਇਹ ਇਕ ਛੋਟਾ ਜਿਹਾ ਉਪਰਾਲਾ ਹੈ।ਮਾਤਾ ਜੀ ਨੇ ਬਿਨਾਂ ਕਿਸੇ ਸ਼ੰਕੇ ਤੋਂ ਆਪਣੇ ਪੂਰੇ ਪਰਿਵਾਰ ਨੂੰ ਧਰਮ ਹਿੱਤ ਸ਼ਹੀਦੀ ਦੇਣ ਲਈ ਭੇਜਿਆ ਸੀ।ਉਨ੍ਹਾਂ ਕਿਹਾ ਕਿ ਇਹ ਉਹ ਸੜਕ ਹੈ ਜਿਸ ਦੀ ਇਤਿਹਾਸ ਵਿਚ ਬਹੁਤ ਮਹੱਤਤਾ ਹੈ ਕਿਉਂਕਿ ਇਹ ਸੜਕ ਉਨਾਂ ਸ਼ਹਿਰਾਂ ਨੂੰ ਜੋੜਦੀ ਹੈ ਜਿਥੇ ਮੁਗਲਾਂ ਦੇ ਜ਼ੁਲਮਾਂ ਨਾਲ ਆਢਾ ਲੈਂਦਿਆਂ ਚਾਰੇ ਸਾਹਿਬਜ਼ਾਦਿਆਂ ਅਤੇ ਖੁਦ ਮਾਤਾ ਗੁਜਰੀ ਜੀ ਨੇ ਮਾਣ ਨਾਲ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ।

                ਸਿੰਗਲਾ ਨੇ ਕਿਹਾ ਕਿ 6 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਤਹਿਗੜ੍ਹ ਸਾਹਿਬ-ਬੇਲਾ ਸੜਕ ਦਾ ਨਾਂ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਸੀ ਅਤੇ 10 ਦਿਨਾਂ ਦੇ ਅੰਦਰ-ਅੰਦਰ ਲੋਕ ਨਿਰਮਾਣ ਵਿਭਾਗ ਨੇ ਇਸ ਫੈਸਲੇ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਹੈ।ਉਨਾਂ ਦੱਸਿਆ ਕਿ 44.53 ਕਿਲੋਮੀਟਰ ਲੰਬਾ ਹੈ।ਉਨਾਂ ਕਿਹਾ ਕਿ ਇਸ ਲਈ ਪੰਜਾਬ ਵਿੱਚ ਕਈ ਪ੍ਰੋਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …