ਭਾਰਤ ਸਰਕਾਰ ਦੋਸ਼ੀ ਤੇ ਸਾਜਿਸ਼ ਰਚਨ ਵਾਲਿਆਂ ਨੂੰ ਬੇਨਕਾਬ ਕਰੇ- ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ
ਵਿਖੇ ਵਾਪਰੀ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਅਜਿਹੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਇਸ ਤੋਂ ਤਿੰਨ ਦਿਨ ਪਹਿਲਾਂ ਵੀ ਪਾਵਨ ਸਰੋਵਰ ਵਿੱਚ ਗੁਟਕਾ ਸਾਹਿਬ ਸੁੱਟ ਕੇ ਇੱਕ ਵਿਅਕਤੀ ਵਲੋਂ ਬੇਅਦਬੀ ਕੀਤੀ ਗਈ ਸੀ।ਭਾਰਤ ਸਰਕਾਰ ਦੋਸ਼ੀ ਤੇ ਸਾਜਿਸ਼ ਰਚਨ ਵਾਲਿਆਂ ਨੂੰ ਬੇਨਕਾਬ ਕਰੇ।ਇੱਕ ਪਾਪੀ ਵਲੋਂ ਘੋਰ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ।ਉਨਾਂ ਕਿਹਾ ਕਿ ਚੋਣਾਂ ਦਾ ਦੌਰ ਹੈ।ਇਸ ਲਈ ਅਜਿਹੀਆਂ ਘਟਨਾਵਾਂ ਅੰਜ਼ਾਮ ਦਿੱਤੀਆਂ ਜਾ ਰਹੀਆਂ ਹਨ।ਜਿਹੜੀਆਂ ਏਜੰਸੀਆਂ ਅਜਿਹੀਆਂ ਕਾਰਵਾਈਆਂ ਕਰ ਰਹੀਆਂ ਹਨ ਉਹ ਸਮਝ ਲੈਣ ਕੇ ਸਿੱਖਾਂ ਦੇ ਸਬਰ ਦਾ ਪਿਆਲਾ ਭਰ ਗਿਆ ਹੈ।ਅਗਰ ਕਿਤੇ ਅਜਿਹੀ ਘਟਨਾ ਵਾਪਰਣ ‘ਤੇ ਸੰਗਤ ਉਸ ਪਾਪੀ ਨੂੰ ਸੋਧਾ ਲਾਉਂਦੀ ਹੈ ਤਾਂ ਇਸ ਲਈ ਸਰਕਾਰਾਂ ਜਿੰਮੇਵਾਰ ਹੋਣਗੀਆਂ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media