ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਨੂੰ ਬੇਹੱਦ ਦੁੱਖਦਾਈ ਕਰਾਰ ਦਿੰਦਿਆਂ ਸਾਬਕਾ ਉਪ ਮੁੱਖ
ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਭਾਈਚਾਰਕ ਸਾਂਝ ਤੇ ਸ਼ਾਂਤੀ ਵਿਗਾੜਣ ਦੀ ਕੋਸ਼ਿਸ਼ ਕਿਹਾ ਹੈ।ਉਨਾਂ ਕਿਹਾ ਕਿ ਮੁਗਲਾਂ, ਮਸੰਦਾਂ ਤੇ ਸਾਕਾ ਨੀਲਾ ਤਾਰਾ ਤੋਂ ਬਾਅਦ ਹੁਣ ਫਿਰ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ ਹੈ।ਉਨਾਂ ਸਵਾਲ ਕੀਤਾ ਕਿ ਸਰਕਾਰੀ ਏਜੰਸੀਆਂ ਕੀ ਕਰ ਰਹੀਆਂ ਨੇ, ਉਨਾਂ ਨੂੰ ਇਹ ਜਵਾਬ ਦੇਣਾ ਪਵੇਗਾ।
ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਵੀ ਬੇਅਦਬੀ ਘਟਨਾ ਲਈ ਜਿੰਮੇਵਾਰਾਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਇਹ ਘਟਨਾ ਬਰਦਾਸ਼ਤ ਤੋਂ ਬਾਹਰ ਹੈ।ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ ਹੈ ਕਿ ਦੋਸ਼ੀ ਕੋਲ ਕੋਈ ਸ਼ਨਾਖਤੀ ਦਸਤਵੇਜ ਨਾ ਹੋਣ ਤੋਂ ਜਾਹਿਰ ਹੈ ਕਿ ਇਹ ਵੱਡੀ ਸਾਜਿਸ਼ ਹੈ।ਇਸ ਲਈ ਮਾਮਲੇ ਦੀ ਤਹਿ ਤੱਕ ਪਹੁੰਚਣ ਦੀ ਬੇਹੱਦ ਲੋੜ ਹੈ।ਸਰਕਾਰ ਪਾਵਨ ਸਰੋਵਰ ਵਿੱਚ ਗੁਟਕਾ ਸਾਹਿਬ ਸੁੱਟ ਕੇ ਕੀਤੀ ਬੇਅਦਬੀ ਦੀ ਤਹਿ ਤੱਕ ਨਹੀਂ ਗਈ ਜਿਸ ਕਰਕੇ ਇਹ ਘਟਨਾ ਵਾਪਰੀ ਹੈ।ਇਸ ਲਈ ਜਰੂਰੀ ਹੈ ਕਿ ਸਰਕਾਰ ਵਲੋਂ ਸਾਰੀ ਸੀ.ਸੀ.ਟੀ.ਵੀ ਦੀ ਫੁੱਟੇਜ਼ ਲੈ ਕੇ 24 ਘੰਟਿਆਂ ‘ਚ ਇਸ ਦੀ ਤਹਿ ਤੱਕ ਪਹੁੰਚਿਆ ਜਾਵੇ।ਇਸ ਵਿਅਕਤੀ ਦੀ ਸ਼ਨਾਖਤ ਕੀਤੀ ਜਾਵੇ ਅਤੇ ਇਸ ਦੇ ਪਿੱਛੇ ਕੌਣ ਹੈ ਉਨਾਂ ਦਾ ਪਤਾ ਲਗਾਇਆ ਜਾਵੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media