Wednesday, October 14, 2026

ਭਾਜਪਾ ਆਗੂ ਛੀਨਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਕਿਹਾ, ਬਹੁਤ ਦੁੱਖਦਾਈ ਅਤੇ ਮੰਦਭਾਗੇ ਕਾਰੇ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ

ਅੰਮ੍ਰਿਤਸਰ, 18 ਦਸੰਬਰ (ਖੁਰਮਣੀਆਂ) -ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾਂ ਟੱਪ ਕੇ ਦਾਖਲ ਹੋਏ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸ ਨੂੰ ਬਹੁਤ ਹੀ ਦੁਖਦਾਈ ਅਤੇ ਮੰਦਭਾਗਾ ਦੱਸਿਆ।ਉਨ੍ਹਾਂ ਕਿਹਾ ਕਿ ਇਸ ਝੰਜੋੜ ਕੇ ਰੱਖਣ ਵਾਲੀ ਘਟਨਾ ਨੇ ਸਮੂਹ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ।
ਛੀਨਾ ਨੇ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਪਿਛਲੇ ਕੁੱਝ ਸਾਲਾਂ ਤੋਂ ਲਗਾਤਾਰ ਵਾਪਰ ਰਹੀਆਂ ਹਨ।ਜਿਸ ਸਬੰਧੀ ਉਚਿਤ ਕਾਰਵਾਈ ਕਰਨ ਦੀ ਅਤਿ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਪੰਜਾਬ ਦੇ ਖੁਸ਼ਹਾਲ ਮਾਹੌਲ ਨੂੰ ਖ਼ਰਾਬ ਕਰਨ ਦੀ ਸਾਜਿਸ਼ ਘੜੀ ਗਈ ਹੈ।ਪਰ ਸੂਬੇ ਦੇ ਲੋਕ ਸੂਝਵਾਨ ਹਨ ਅਤੇ ਇਸ ਵਾਪਰੀ ਅਸਹਿ ਘਟਨਾ ਨੂੰ ਬਹੁਤ ਧੀਰਜ਼ ਨਾਲ ਲੈਂਦਿਆਂ ਸੱਚਾਈ ਸਾਹਮਣੇ ਲਈ ਪੁਲਸ ਪ੍ਰਸ਼ਾਸ਼ਨ ਤੋਂ ਕਾਰਵਾਈ ਦੀ ਮੰਗ ਕਰਦੇ ਹਨ।ਉਨ੍ਹਾਂ ਸੂਬਾ ਸਰਕਾਰ ਅਤੇ ਪੁਲਸ ਪ੍ਰਸ਼ਾਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਦੀ ਤਹਿ ਤੱਕ ਜਾ ਕੇ ਇਨ੍ਹਾਂ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਅਜਿਹੀ ਅਣਸੁਖਾਵੀਂ ਘਟਨਾਵਾਂ ਨੂੰ ਮੁੜ ਨਾ ਵਾਪਰ ਸਕੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …