ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਦੀ “ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਨੇ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇਕ ਦੋਸ਼ੀ ਵਲੋਂ ਸਤਿਗੁਰਾਂ ਦੀ ਨਿਰਾਦਰੀ ਕਰਨ ਦੀ ਕੀਤੀ ਗਈ ਕੋਸ਼ਿਸ਼ ਨੂੰ ਬੇਹੱਦ ਮੰਦਭਾਗਾ ਅਤੇ ਹਰ ਗੁਰੂ ਨਾਨਕ ਨਾਮ ਲੇਵਾ ਦੇ ਹਿਰਦੇ ਵਲੂੰਧਰਣ ਵਾਲੀ ਘਟਨਾ ਕਰਾਰ ਦੇਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਐਸੋਸੀੲਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਪ੍ਰੈਸ ਦੇ ਨਾਮ ਜਾਰੀ ਇੱਕ ਬਿਆਨ ਵਿੱਚ ਇਸ ਘਟਨਾ ਪਿੱਛੇ ਫਿਰਕੂ ਇਕਸੁਰਤਾ ਅਤੇ ਅਮਨ ਚੈਨ ਦੀਆਂ ਦੁਸ਼ਮਣ ਤਾਕਤਾਂ ਅਤੇ ਏਜੰਸੀਆਂ ਦੀ ਸਾਜਿਸ਼ ਪ੍ਰਗਟਾਇਆ ਹੈ।ਉਨਾਂ ਕਿਹਾ ਕਿ ਮੌਕੇ ‘ਤੇ ਤਾਇਨਾਤ ਸੇਵਾਦਾਰਾਂ ਤੇ ਕਰਮਚਾਰੀਆਂ ਦੀ ਕਾਰਣ ਦੋਸ਼ੀ ਨੂੰ ਛਿਨ ਭਰ ‘ਚ ਦaਬੋਚ ਲਿਆ ਗਿਆ।ਗੁਰੂ ਪ੍ਰਤੀ ਆਸਥਾ ਤੇ ਸਤਿਕਾਰ ਰੱਖਣ ਵਾਲੇ ਪ੍ਰੇਮੀਆਂ ਨੂੰ ਦੋਸ਼ੀ ਨੇ ਆਪਣੇ ਕੀਤੇ ਦੀ ਸਜ਼ਾ ਦੇਣ ਲਈ ਮਜ਼ਬੂਰ ਕਰ ਦਿੱਤਾ।
ਐਸੋਸੀਏਸ਼ਨ ਪ੍ਰਧਾਨ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਪਿੱਛੇ ਛੁਪੀ ਸਾਜਿਸ਼ ਬੇਨਕਾਬ ਕੀਤੀ ਜਾਵੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …