Thursday, October 15, 2026

ਅੱਜ ਤੋਂ 24 ਦਸੰਬਰ ਤੱਕ ਡੀ.ਸੀ ਦਫਤਰ ਅੱਗੇ ਕਿਸਾਨ ਲਾਉਣਗੇ ਪੱਕਾ ਧਰਨਾ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਕਮੇਟੀ ਦੀ ਮੀਟਿੰਗ ਸੁਨਾਮ ਦੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ‘ਚ ਕੀਤੀ ਗਈ।ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਅਤੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
              ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਦੀ ਸਰਕਾਰ ਨੇ ਚੋਣਾਂ ਵੇਲੇ ਜੋ ਵਾਅਦੇ ਕਿਸਾਨਾਂ, ਮਜ਼ਦੂਰਾਂ ਨਾਲ ਕੀਤੇ ਸਨ ਉਹ ਵਾਅਦੇ ਪੂਰੇ ਨਹੀਂ ਕੀਤੇ।ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇਗਾ, ਘਰ-ਘਰ ਪੱਕਾ ਰੁਜ਼ਗਾਰ ਦੱਤਾ ਜਾਵੇਗਾ, ਢਾਈ ਏਕੜ ਵਾਲੇ ਕਿਸਾਨਾਂ ਦੇ ਖੇਤੀ ਬਿਜਲੀ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਖੁਦਕਸ਼ੀ ਪਰਿਵਾਰਾਂ ਨੂੰ ਨੌਕਰੀ ਅਤੇ ਤਿੰਨ ਲੱਖ ਰੁਪਏ ਮੁਆਵਜ਼ਾ ਅਤੇ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਕਿਸਾਨਾਂ, ਮਜ਼ਦੂਰਾਂ ਸਿਰ ਝੂਠੇ ਮੜ੍ਹੇ ਪੁਲੀਸ ਕੇਸ ਖ਼ਤਮ ਕੀਤੇ ਜਾਣਗੇ, ਸਰਕਾਰੀ ਮਹਿਕਮਿਆਂ ‘ਚ ਮੁਲਾਜ਼ਮਾਂ ਦੀ ਪੱਕੀ ਭਰਤੀ ਕੀਤੀ ਜਾਵੇਗੀ, ਨਸ਼ੇ ਦੇ ਕਾਰੋਬਾਰੀਆਂ ਨੂੰ ਫੜ ਕੇ ਜੇਲ੍ਹ ਵਿੱਚ ਬੰਦ ਕੀਤਾ ਜਾਵੇਗਾ।ਪਰ ਜਿੱਥੇ ਇਹ ਮੰਗਾਂ ਅਧੂਰੀਆਂ ਪਈਆਂ ਅਤੇ ਮੰਨੀਆਂ ਮੰਗਾਂ ਜਿਵੇਂ ਕਿ ਨਰਮੇ ਦੀ ਤਬਾਹੀ ਅਤੇ ਝੋਨੇ ਦੀ ਫ਼ਸਲ ਦੀ ਤਬਾਹੀ ਦੇ ਸਬੰਧ ਵਿੱਚ ਮੁਆਵਜ਼ਾ ਦੇਣਾ ਸ਼ਾਮਲ ਸੀ।ਪਰ ਸਰਕਾਰ ਨੇ ਕਿਸੇ ਪ੍ਰਕਾਰ ਦੀ ਜਿੰਮੇਵਾਰੀ ਨਹੀਂ ਨਿਭਾਈ।ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਅੱਜ ਤੋਂ 24 ਦਸੰਬਰ ਤੱਕ ਡੀ.ਸੀ ਦਫਤਰਾਂ ਅੱਗੇ ਦਿਨ ਰਾਤ ਦਾ ਮੋਰਚਾ ਲਾਇਆ ਜਾਵੇਗਾ।
               ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਦਰਸ਼ਨ ਸਿੰਘ ਸਾਦੀਹਰੀ, ਰਾਮ ਸਿੰਘ ਢੀਂਡਸਾ, ਮਨਜੀਤ ਸਿੰਘ ਘਰਾਚੋਂ, ਹਰਬੰਸ ਸਿੰਘ ਲੱਡਾ, ਸੁਖਦੇਵ ਸਿੰਘ ਕੜੈਲ, ਸ਼ੇਰ ਸਿੰਘ, ਕੇਵਲ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਲੌਂਗੋਵਾਲ ਆਦਿ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …