ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਆਧਾਰ ਪਬਲਿਕ ਸਕੂਲ ਪਿੰਡ ਬਡਰੁੱਖਾਂ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦੇ ਬੱਚਿਆਂ ਦਾ ਪੰਜਾਬੀ ਸੱਭਿਆਚਾਰਕ ਪੁਸ਼ਾਕ
ਮੁਕਾਬਲਾ ਕਰਵਾਇਆ ਗਿਆ।ਇਸ ਵਿੱਚ ਨਰਸਰੀ ਜਮਾਤ ਤੋਂ ਲੈ ਕੇ ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਪੰਜਾਬੀ ਸੱਭਿਆਚਾਰਕ ਪੋਸ਼ਾਕਾਂ ਪਾ ਕੇ ਪੂਰੇ ਆਤਮ ਵਿਸ਼ਵਾਸ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਸਕੂਲ ਡਾਇਰੈਕਟਰ ਕੇ.ਐਮ ਸਿੰਘ ਨੇ ਕਿਹਾ ਕਿ ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨਾ ਹੈ।ਮੁਕਾਬਲੇ ‘ਚ ਜੇਤੂ ਬੱਚਿਆਂ ਜੈਸਮੀਨ ਕੌਰ, ਅਨੁਰੀਤ ਕੌਰ, ਅਮਾਨਤ ਕੌਰ, ਗੁਰਲੀਨ ਕੌਰ, ਹਰਜਸ ਸਿੰਘ, ਅਰਜਨ ਸ਼ਰਮਾ ਅਤੇ ਦਲਵੀਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮੂਹ ਸਕੂਲ ਸਟਾਫ ਮੈਂਬਰ ਮੌਜ਼ੂਦ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media